DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਨੂੰ 28 ਸਾਲਾਂ ਬਾਅਦ ਵਾਲੀਬਾਲ ’ਚ ਸੋਨ ਤਗਮਾ

  ਪੰਜਾਬ ਦੀ ਅੰਡਰ-21 ਪੁਰਸ਼ ਵਾਲੀਬਾਲ ਟੀਮ ਨੇ ਭੁਵਨੇਸ਼ਵਰ (ਉੜੀਸਾ) ਵਿੱਚ ਹੋਏ ਨੈਸ਼ਨਲ ਟੂਰਨਾਮੈਂਟ ਦਾ ਫਾਈਨਲ ਜਿੱਤ ਕੇ 28 ਸਾਲਾਂ ਬਾਅਦ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਸੰਸਦ ਮੈਂਬਰ ਅਤੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ...

  • fb
  • twitter
  • whatsapp
  • whatsapp
Advertisement

ਪੰਜਾਬ ਦੀ ਅੰਡਰ-21 ਪੁਰਸ਼ ਵਾਲੀਬਾਲ ਟੀਮ ਨੇ ਭੁਵਨੇਸ਼ਵਰ (ਉੜੀਸਾ) ਵਿੱਚ ਹੋਏ ਨੈਸ਼ਨਲ ਟੂਰਨਾਮੈਂਟ ਦਾ ਫਾਈਨਲ ਜਿੱਤ ਕੇ 28 ਸਾਲਾਂ ਬਾਅਦ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਸੰਸਦ ਮੈਂਬਰ ਅਤੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਹ ਪੰਜਾਬ ਲਈ ਇਤਿਹਾਸਕ ਪਲ ਹੈ।

Advertisement

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 1996 ਵਿੱਚ ਆਲ ਇੰਡੀਆ ਯੂਨੀਵਰਸਿਟੀ ਪੱਧਰ ‘ਤੇ ਗੋਲਡ ਅਤੇ 2005 ਵਿੱਚ ਜੂਨੀਅਰ ਵਰਗ ਵਿੱਚ ਤਾਂਬੇ ਦਾ ਮੈਡਲ ਜਿੱਤਿਆ ਸੀ। ਪਿਛਲੇ ਸਾਲ ਜੂਨੀਅਰ ਟੀਮ ਨੇ ਤਾਂਬੇ ਦਾ ਤਗਮਾ ਹਾਸਲ ਕਰਕੇ ਵਾਪਸੀ ਦੇ ਸੰਕੇਤ ਦਿੱਤੇ ਸਨ। ਹੁਣ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਵਾਂ ਇਤਿਹਾਸ ਰਚ ਦਿੱਤਾ ਹੈ।

Advertisement

ਪੰਜਾਬ ਦੀ ਟੀਮ ਨੇ 3 ਘੰਟਿਆਂ ਤੱਕ ਚਲੇ ਰੌਮਾਂਚਕ ਮੁਕਾਬਲੇ ਵਿੱਚ ਸਪੋਰਟਸ ਅਥਾਰਟੀ ਆਫ ਇੰਡੀਆ ਦੀ ਟੀਮ ਅਤੇ ਇੰਟਰਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ ਹਰਾ ਕੇ ਖਿਤਾਬ ਜਿੱਤਿਆ ਹੈ।

Advertisement
×