Punjabi News: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਪਾਸੋਂ 07 ਆਧੁਨਿਕ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ...
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਪਾਸੋਂ 07 ਆਧੁਨਿਕ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਸ ਦਾ ਖੁਲਾਸਾ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਵਿੱਚ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਖੇਪਾਂ ਪਹਿਲਾਂ ਤੋਂ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕੀਤੀਆਂ ਗਈਆਂ ਅਤੇ ਪੰਜਾਬ ਭਰ ਵਿੱਚ ਸਥਾਨਕ ਅਪਰਾਧਿਕ ਨੈਟਵਰਕਾਂ ਨੂੰ ਅੱਗੇ ਸਪਲਾਈ ਕੀਤੀਆਂ ਰਹੀਆਂ ਸਨ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਥਾਣਾ ਛੇਹਰਟਾ ਵਿੱਚ ਇੱਕ ਕੇਸ ਦਰਜ ਕੀਤਾ ਹੈ। ਉਨਾ ਦੱਸਿਆ ਕਿ ਪੂਰੇ ਤਸਕਰੀ ਨੈਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
Advertisement
Advertisement
Advertisement
×

