ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪੀੜਤਾਂ ਨੂੰ ਰਾਹਤ ਸਮਗਰੀ ਵੰਡੀ; ਰਾਹਤ ਕਾਰਜਾਂ ਲਈ ਅਖਤਿਆਰੀ ਕੋਟੇ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ
ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਰਾਘਵ ਚੱਢਾ।
Advertisement
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਤੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਅਤੇ ਪੀੜਤਾਂ ਦਾ ਹਾਲ ਜਾਣਿਆ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਕਈ ਹਿੱਸੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਬਹੁਤ ਸਾਰੇ ਪਰਿਵਾਰਾਂ ਦੇ ਘਰ ਅਤੇ ਖੇਤ ਡੁੱਬ ਗਏ ਹਨ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਲੋਕਾਂ ਦੇ ਨਾਲ ਹੈ। ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇਗਾ ਅਤੇ ਕਮਜ਼ੋਰ ਖੇਤਰਾਂ ਵਿੱਚ ਹੜ੍ਹ ਸੁਰੱਖਿਆ ਉਪਾਵਾਂ ਦੀ ਤਿਆਰੀ ਅਤੇ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਉਹ ਆਪਣੇ ਐੱਮਪੀ ਲੈਂਡ ਫ਼ੰਡ ਵਿੱਚੋਂ ਵੀ ਵੱਧ ਤੋਂ ਵੱਧ ਯੋਗਦਾਨ ਪਾਉਣਗੇ।

Advertisement

ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।

Advertisement
Tags :
gurdaspur newslatest punjabi newsPunjab Flood UpdatePunjabi tribune latestpunjabi tribune updateRaghav Chadhaਪੰਜਾਬ ਹਡ਼੍ਹਪੰਜਾਬੀ ਖ਼ਬਰਾਂ
Show comments