ਦਰਬਾਰ ਸਾਹਿਬ ’ਚੋਂ ਹਰਮੋਨੀਅਮ ਮਨਫੀ ਹੋਣ ਤੋਂ ਰਾਗੀ ਚਿੰਤਤ

ਦਰਬਾਰ ਸਾਹਿਬ ’ਚੋਂ ਹਰਮੋਨੀਅਮ ਮਨਫੀ ਹੋਣ ਤੋਂ ਰਾਗੀ ਚਿੰਤਤ

ਮੀਟਿੰਗ ਕਰਦੇ ਹੋਏ ਸ਼੍ਰੋਮਣੀ ਰਾਗੀ ਸਭਾ ਦੇ ਮੈਂਬਰ ਅਤੇ ਸਾਬਕਾ ਹਜ਼ੂਰੀ ਰਾਗੀ। -ਫੋਟੋ: ਸੁਨੀਲ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਮਈ

ਸ੍ਰੀ ਅਕਾਲ ਤਖ਼ਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਤੰਤੀ ਸਾਜ਼ਾਂ ਨਾਲ ਕੀਰਤਨ ਸ਼ੁਰੂ ਕਰਨ ਦੇ ਹੁਕਮ ਮਗਰੋਂ ਗੁਰੂ ਘਰ ਦੇ ਹਜ਼ੂਰੀ ਰਾਗੀਆਂ ਨੇ ਖਦਸ਼ਾ ਜਤਾਇਆ ਕਿ ਤੰਤੀ ਸਾਜ਼ਾਂ ਦੇ ਆਉਣ ਨਾਲ ਹਰਮੋਨੀਅਮ ਨਾਲ ਕੀਰਤਨ ਨਹੀਂ ਹੋਵੇਗਾ ਤੇ ਇਸ ਨਾਲ ਉਨ੍ਹਾਂ ਲਈ ਸੰਕਟ ਪੈਦਾ ਹੋ ਸਕਦਾ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਬਾਣੀ ਕੀਰਤਨ ਦੇ ਖੇਤਰ ਵਿੱਚੋਂ ਹਰਮੋਨੀਅਮ ਕਦੇ ਵੀ ਬਾਹਰ ਨਹੀਂ ਹੋ ਸਕਦਾ। ਜ਼ਿਕਰਯੋਗ ਹੈ ਕਿ 3 ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਗਰੋਂ ਇੱਕ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਰਾਗਾਂ ਅਨੁਸਾਰ ਤੰਤੀ ਸਾਜ਼ਾਂ ਰਾਹੀਂ ਕੀਰਤਨ ਗਾਇਨ ਆਰੰਭਿਆ ਜਾਵੇ। ਸ਼੍ਰੋਮਣੀ ਕਮੇਟੀ ਨੂੰ ਤਿੰਨ ਸਾਲ ਦਾ ਸਮਾਂ ਦਿੰਦੇ ਹੋਏ ਕਿਹਾ ਗਿਆ ਹੈ ਕਿ ਇਸ ਸਮੇਂ ਅੰਦਰ ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਦਾ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਸੰਗੀਤ ਵਿਦਿਆਲੇ ਵਿੱਚ ਵੀ ਯੋਗ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਕੀਰਤਨ ਦੇ ਖੇਤਰ ਵਿੱਚੋਂ ਕਦੇ ਵੀ ਹਰਮੋਨੀਅਮ ਮਨਫੀ ਨਹੀਂ ਹੋ ਸਕਦਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਮੁੱਦਾ ਉਠਾਉਣ ਦੀ ਤਿਆਰੀ

ਸ਼੍ਰੋਮਣੀ ਰਾਗੀ ਸਭਾ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਭਾਈ ਉਂਕਾਰ ਸਿੰਘ ਨੇ ਆਖਿਆ ਕਿ ਉਹ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਅਜਿਹਾ ਫੈ਼ਸਲਾ ਲੈਣ ਤੋਂ ਪਹਿਲਾਂ ਰਾਗੀ ਭਾਈਚਾਰੇ ਨਾਲ ਵੀ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਮੌਕੇ ਸਾਬਕਾ ਹਜ਼ੂਰੀ ਤੇ ਸੀਨੀਅਰ ਰਾਗੀ ਭਾਈ ਰਣਧੀਰ ਸਿੰਘ, ਭਾਈ ਗੁਰਮੇਜ ਸਿੰਘ, ਭਾਈ ਕਿਰਪਾਲ ਸਿੰਘ, ਭਾਈ ਜਸਵੰਤ ਸਿੰਘ ਕਿਹਾ ਕਿ ਪਿਛਲੀ ਇਕ ਸਦੀ ਤੋਂ ਹਰਮੋਨੀਅਮ ਦੀ ਹੀ ਮੁੱਖ ਸਾਜ਼ ਵਜੋਂ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੁਣ ਅਚਨਚੇਤੀ ਉਸ ਨੂੰ ਬਾਹਰ ਕਰਨਾ ਠੀਕ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All