DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਹੁਲ ਗਾਂਧੀ ਦੀ ਮੇਰੇ ਨਾਲ ਬਦਸਲੂਕੀ ਤੇ ਧੱਕਾ-ਮੁੱਕੀ ਕਰਨ ਦਾ ਸੀ ਇਰਾਦਾ- ਰਵਨੀਤ ਬਿੱਟੂ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਲਈ ਵਰਤੇ ‘ਗੱਦਾਰ’ ਸ਼ਬਦ ਦਾ ਵਿਵਾਦ ਵਧਦਾ ਜਾ ਰਿਹਾ ਹੈ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਮੇਰੇ ਨਾਲ ਬਦਸਲੂਕੀ...

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ। ਫੋਟੋ; ਜਗਤਾਰ ਸਿੰਘ ਲਾਂਬਾ
Advertisement

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਲਈ ਵਰਤੇ ‘ਗੱਦਾਰ’ ਸ਼ਬਦ ਦਾ ਵਿਵਾਦ ਵਧਦਾ ਜਾ ਰਿਹਾ ਹੈ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਮੇਰੇ ਨਾਲ ਬਦਸਲੂਕੀ ਅਤੇ ਧੱਕਾ-ਮੁੱਕੀ ਕਰਨ ਦਾ ਇਰਾਦਾ ਸੀ।

ਕੇਂਦਰ ਸਰਕਾਰ ਦੇ ਬਜਟ ਸਬੰਧੀ ਲੋਕਾਂ ਦੀ ਫੀਡਬੈਕ ਲੈਣ ਅਤੇ ਇਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਣ ਆਏ ਬਿੱਟੂ ਨੇ ਆਖਿਆ ਕਿ ਉਸ ਦਿਨ ਰਾਹੁਲ ਗਾਂਧੀ ਨੂੰ ਇੱਕ ਪਾਸਿਓਂ ਵੇਨੂ ਗੋਪਾਲ ਅਤੇ ਦੂਜੇ ਪਾਸਿਓਂ ਸੁਖਵਿੰਦਰ ਸਿੰਘ ਰੰਧਾਵਾ ਨੇ ਬਾਹਾਂ ਤੋਂ ਫੜਿਆ ਹੋਇਆ ਸੀ, ਜੇ ਅਜਿਹਾ ਨਾ ਹੁੰਦਾ ਤਾਂ ਹਾਲਾਤ ਕੁਝ ਹੋਰ ਹੋ ਸਕਦੇ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਉਨ੍ਹਾਂ ਨਾਲ ਬਦਸਲੂਕੀ ਕਰਨਾ ਚਾਹੁੰਦੇ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਪਾਰਟੀ ਪ੍ਰਧਾਨ ਅਤੇ ਹਰੇਕ ਨੇ ਉਨ੍ਹਾਂ ਨਾਲ ਖੜੇ ਹੋ ਕੇ ਸਮਰਥਨ ਦਿੱਤਾ ਹੈ। ਸਭ ਨੇ ਆਖਿਆ ਹੈ ਕਿ ਰਾਹੁਲ ਗਾਂਧੀ ਨੇ ਛੋਟੀ ਸੋਚ ਦਾ ਪ੍ਰਗਟਾਵਾ ਕੀਤਾ।

Advertisement

ਬਿੱਟੂ ਨੇ ਕਿਹਾ ਕਿ “ਮੈਨੂੰ ਗਦਾਰ ਕਹਿਣ ਵਾਲੇ ਦੱਸਣ ਕਿ ਕੀ ਉਨ੍ਹਾਂ ਨੇ ਪਾਰਟੀ ਨਾਲ ਖੁਦ ਗੱਦਾਰੀ ਨਹੀਂ ਕੀਤੀ ਹੈ ?” ਉਨ੍ਹਾਂ ਆਖਿਆ ਕਿ ਕਾਂਗਰਸ ਹਾਈਕਮਾਂਡ ਨੇ ਕਈ ਵਾਰ ਸੀਨੀਅਰ ਆਗੂਆਂ ਨੂੰ ਅਣਗੋਲਿਆਂ ਕੀਤਾ ਹੈ ਅਤੇ ਬਾਹਰੋਂ ਹੋਰ ਸਿਆਸੀ ਪਾਰਟੀਆਂ ਵਿੱਚੋਂ ਆਏ ਆਗੂਆਂ ਨੂੰ ਵਧੇਰੇ ਅਹਿਮੀਅਤ ਦਿੱਤੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਮਿਸਾਲ ਦਿੱਤੀ ਜਿਨ੍ਹਾਂ ਨੂੰ ਪਾਰਟੀ ਨੇ ਸੂਬੇ ਦਾ ਮੁੱਖ ਮੰਤਰੀ ਅਤੇ ਦੂਜੇ ਨੂੰ ਪਾਰਟੀ ਪ੍ਰਧਾਨ ਬਣਾਇਆ।

Advertisement

ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਪਾਰਟੀ ਨਾਲ ਕੋਈ ਗੱਦਾਰੀ ਨਹੀਂ ਕੀਤੀ ,ਤਿੰਨ ਵਾਰ ਐਮਪੀ ਬਣੇ ਅਤੇ ਐਮਪੀ ਬਣਨ ਦਾ ਕਾਰਜਕਾਲ ਪੂਰਾ ਕੀਤਾ। ਪਾਰਟੀ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅਣਗੋਲਿਆ ਕੀਤਾ ਜਾਣਾ ਹੀ ਇਸ ਦਾ ਇੱਕ ਵੱਡਾ ਕਾਰਨ ਹੈ।

ਭਾਰਤ ਅਮਰੀਕਾ ਵਪਾਰ ਸਮਝੌਤੇ ਬਾਰੇ ਕਿਸਾਨਾਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ੇ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ, ਕਿਸਾਨਾਂ ਦੀਆਂ ਫਸਲਾਂ ਐੱਮਐੱਸਪੀ ਦੇ ਅਧਾਰ ’ਤੇ ਖਰੀਦੀਆਂ ਜਾਣਗੀਆਂ ਅਤੇ ਪੰਜਾਬ ਵਿੱਚ ਕਿਸਾਨਾਂ ਨੂੰ ਪਾਣੀ ਵਾਸਤੇ ਬਿਜਲੀ ਵੀ ਮੁਫਤ ਮਿਲਦੀ ਰਹੇਗੀ।

ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਵਿਕਸਿਤ ਭਾਰਤ ਦੀ ਤਸਵੀਰ ਪੇਸ਼ ਕਰਦਾ ਹੈ। ਇਸ ਮੌਕੇ ਉਨ੍ਹਾਂ ਭਾਜਪਾ ਦੇ ਦਫਤਰ ਖੰਨਾ ਸਮਾਰਕ ਵਿਖੇ ਪਾਰਟੀ ਆਗੂਆਂ, ਵਪਾਰੀਆਂ ਤੇ ਹੋਰਨਾਂ ਦੇ ਨਾਲ ਬਜਟ ਸਬੰਧੀ ਮੀਟਿੰਗ ਕੀਤੀ।

Advertisement
×