DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਕੌਰ ਨੂੰ ਕਾਨੂੰਨੀ ਨੋਟਿਸ

  ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪਾਰਟੀ ਤੋਂ ਮੁਅੱਤਲ ਚੱਲ ਰਹੀ ਆਗੂ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਕੀਤੀਆਂ ‘ਮਾਣਹਾਨੀ ਵਾਲੀਆਂ’...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪਾਰਟੀ ਤੋਂ ਮੁਅੱਤਲ ਚੱਲ ਰਹੀ ਆਗੂ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਕੀਤੀਆਂ ‘ਮਾਣਹਾਨੀ ਵਾਲੀਆਂ’ ਟਿੱਪਣੀਆਂ ਲਈ ਮੁਆਫ਼ੀ ਮੰਗਣ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ।

Advertisement

ਨੋਟਿਸ ਵਿੱਚ ਰੰਧਾਵਾ, ਜੋ ਕਿ ਰਾਜਸਥਾਨ ਲਈ ਪਾਰਟੀ ਦੇ ਇੰਚਾਰਜ ਵੀ ਹਨ, ਨੇ ਕੌਰ ਦੇ ਮੀਡੀਆ ਵਿੱਚ ਦਿੱਤੇ ਬਿਆਨਾਂ 'ਤੇ ਇਤਰਾਜ਼ ਜਤਾਇਆ ਹੈ ਜਿਸ ਵਿੱਚ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ।

Advertisement

ਨਵਜੋਤ ਕੌਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਹੈ। ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਕੌਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੀ ਟਿੱਪਣੀ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ, ਜਿਸ ਨਾਲ ਸਿਆਸੀ ਵਿਵਾਦ ਪੈਦਾ ਹੋ ਗਿਆ ਸੀ।

ਕੌਰ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਵਿੱਚ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਨਵਜੌਤ ਕੌਰ ਦੇ ਬਿਆਨ ਭਾਰਤੀ ਨਿਆ ਸੰਹਿਤਾ (BNS), 2023 ਦੀ ਧਾਰਾ 356 ਦੇ ਤਹਿਤ ਮਾਣਹਾਨੀ ਦੇ ਬਰਾਬਰ ਹਨ।

ਨੋਟਿਸ ਵਿੱਚ ਕੌਰ ਤੋਂ ਉਨ੍ਹਾਂ ਦੇ ‘ਮਾਣਹਾਨੀ’ ਵਾਲੇ ਬਿਆਨਾਂ ਲਈ ਇੱਕ ਬਿਨਾਂ ਸ਼ਰਤ ਜਨਤਕ ਮੁਆਫ਼ੀ ਦੀ ਮੰਗ ਕਰਦਿਆਂ ਗਿਆ ਗਿਆ ਹੈ ਕਿ,

“ਮੁਆਫ਼ੀਨਾਮਾ ਸੱਤ ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਹੀ ਮੀਡੀਆ ਅਦਾਰਿਆਂ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਮੂਲ ਬਿਆਨ ਦਿੱਤੇ ਗਏ ਸਨ।’’

ਵਕੀਲ ਰਾਹੀਂ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ, “ਪਾਲਣਾ ਕਰਨ ਵਿੱਚ ਅਸਫ਼ਲ ਰਹਿਣ 'ਤੇ ਮੇਰੇ ਮੁਵੱਕਿਲ ਨੂੰ ਮਜਬੂਰਨ BNS ਦੀ ਧਾਰਾ 356 ਨੂੰ BNSS ਦੀ ਧਾਰਾ 222, ਬਟਾਲਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਸਮੇਤ, ਕਾਨੂੰਨ ਦੀ ਸਮਰੱਥ ਅਦਾਲਤ ਵਿੱਚ ਤੁਹਾਡੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨੀ ਪਵੇਗੀ।”

ਸ਼ਨਿਚਰਵਾਰ ਨੂੰ ਨਵਜੌਤ ਕੌਰ ਨੇ ਇਹ ਦਾਅਵਾ ਕਰਕੇ ਸਿਆਸੀ ਹੰਗਾਮਾ ਖੜ੍ਹਾ ਕਰ ਦਿੱਤਾ ਸੀ ਕਿ “ਜੋ 500 ਕਰੋੜ ਰੁਪਏ ਦਾ ਸੂਟਕੇਸ ਦਿੰਦਾ ਹੈ, ਉਹ ਮੁੱਖ ਮੰਤਰੀ ਬਣ ਜਾਂਦਾ ਹੈ।”

ਇੱਥੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ, ਕੌਰ ਨੇ ਇਹ ਵੀ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਦੇ ਪਤੀ ਨੂੰ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਦੀ ਹੈ ਤਾਂ ਉਹ ਸਰਗਰਮ ਰਾਜਨੀਤੀ ਵਿੱਚ ਵਾਪਸ ਆ ਜਾਣਗੇ।

Advertisement
×