DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੰਧਾਵਾ ਖੁਦਕੁਸ਼ੀ ਮਾਮਲਾ: ਭਾਜਪਾ ਵੱਲੋਂ ਅੰਮ੍ਰਿਤਸਰ ਹਾਲ ਗੇਟ ’ਤੇ ਧਰਨਾ; CBI ਜਾਂਚ ਅਤੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

ਰਵਨੀਤ ਬਿੱਟੂ, ਸੁਨੀਲ ਜਾਖੜ ਅਤੇ ਤਰੁਣ ਚੁੱਘ ਸਮੇਤ ਕਈ ਦਿੱਗਜ ਆਗੂ ਹੋਏ ਸ਼ਾਮਲ; ਰੰਧਾਵਾ ਖੁਦਕੁਸ਼ੀ ਮਾਮਲੇ ’ਤੇ ਘੇਰੀ ਪੰਜਾਬ ਸਰਕਾਰ

  • fb
  • twitter
  • whatsapp
  • whatsapp
Advertisement

ਰੰਧਾਵਾ ਖੁਦਕੁਸ਼ੀ ਮਾਮਲਾ:  ਅੰਮ੍ਰਿਤਸਰ ਦੇ ਇਤਿਹਾਸਕ ਹਾਲ ਗੇਟ ਦੇ ਬਾਹਰ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਪ੍ਰਧਾਨ ਸੁਨੀਲ ਜਾਖੜ, ਅਤੇ ਕੌਮੀਂ ਸਕੱਤਰ ਤਰੁਣ ਚੁੱਘ ਵਰਗੇ ਸੀਨੀਅਰ ਆਗੂਆਂ ਨੇ ਕੀਤੀ। ਭਾਜਪਾ ਆਗੂਆਂ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਸੀਬੀਆਈ (CBI) ਜਾਂਚ\B ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਪੁਰਜ਼ੋਰ ਮੰਗ ਕੀਤੀ।

Advertisement

ਇਸ ਮੌਕੇ ਭਾਜਪਾ ਆਗੂਆਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਅਤੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੇ ਮਾਮਲਿਆਂ ’ਤੇ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ।

Advertisement

ਜ਼ਿਕਰਯੋਗ ਹੈ ਕਿ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਭਾਜਪਾ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਨਿਰਪੱਖ ਜਾਂਚ ਲਈ ਕੇਂਦਰੀ ਏਜੰਸੀ ਦਾ ਦਖ਼ਲ ਜ਼ਰੂਰੀ ਹੈ। ਇਸ ਧਰਨੇ ਕਾਰਨ ਸ਼ਹਿਰ ਦੀ ਟਰੈਫਿਕ ਵਿਵਸਥਾ ਕਾਫੀ ਸਮਾਂ ਪ੍ਰਭਾਵਿਤ ਰਹੀ।

Advertisement
×