DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੰਧਾਵਾ ਖੁਦਕੁਸ਼ੀ ਮਾਮਲਾ: ਪਰਿਵਾਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਸੀਬੀਆਈ ਜਾਂਚ ਦਾ ਸਮਰਥਨ ਅਤੇ ਸਹਿਯੋਗ ਕਰਨ ਦੀ ਅਪੀਲ

ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਮੰਗ ਪੱਤਰ ਉੱਪਰ ਆਪਣੇ ਦਸਤਖਤ ਕਰਕੇ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਮੰਗ ਪੱਤਰ ਉੱਪਰ ਆਪਣੇ ਦਸਤਖਤ ਕਰਕੇ ਕੇਂਦਰ ਸਰਕਾਰ ਨੂੰ ਭੇਜਣ। ਉਨ੍ਹਾਂ ਨੇ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇੱਕ ਮੁਲਜਮ ਦੀ ਥਾਂ ਵਿਸ਼ੇਸ਼ 'ਟਰੀਟਮੈਂਟ' ਦੇਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਇਸ ਮਾਮਲੇ ਵਿੱਚ ਨਾਮਜਦ ਕੀਤੇ ਗਏ ਦੋ ਮੁਲਜ਼ਮ ਅਜੇ ਵੀ ਪੁਲੀਸ ਗਿਰਫ਼ਤ ਤੋਂ ਦੂਰ ਹਨ।

ਅੱਜ ਸ਼ਾਮ ਨੂੰ ਇਥੇ ਇਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ, ਧੀ ਅਤੇ ਭਰਾ ਸਮੇਤ ਪਰਿਵਾਰਕ ਮੈਂਬਰਾਂ ਨੇ ਅਜਿਹੇ ਸੰਸਦ ਮੈਂਬਰਾਂ, ਜਿਨਾਂ ਵੱਲੋਂ ਹੁਣ ਤੱਕ ਸੀਬੀਆਈ ਜਾਂਚ ਦਾ ਸਮਰਥਨ ਨਹੀਂ ਕੀਤਾ ਗਿਆ ਹੈ,  ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਇੱਕ ਪੱਤਰ ਕੇਂਦਰ ਸਰਕਾਰ ਨੂੰ ਭੇਜਣ। ਉਨ੍ਹਾਂ ਆਖਿਆ ਕਿ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਧਰਮਵੀਰ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਮੰਗ ਸਬੰਧੀ ਪੱਤਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੌਂਪਿਆ ਹੈ।
ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਦੇ ਬਾਕੀ ਰਹਿੰਦੇ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਵੀ ਇਸ ਮੰਗ ਦਾ ਸਮਰਥਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਸਬੰਧੀ ਪੱਤਰ ਦੇਣ। ਪਰਿਵਾਰ ਨੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੰਸਦ ਮੈਂਬਰਾਂ ਨੂੰ ਵੀ ਇਸ ਮੰਗ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਆਖਿਆ ਕਿ ਉਹ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਜੁੜੇ ਹੋਏ ਸਗੋਂ ਇੱਕ ਆਮ ਵਿਅਕਤੀ ਹਨ ਅਤੇ ਜੇ ਆਪ ਦੇ ਸੰਸਦ ਮੈਂਬਰ ਉਹਨਾਂ ਦੇ ਦੁੱਖ ਨੂੰ ਮਹਿਸੂਸ ਕਰਦੇ ਹਨ ਤਾਂ ਸੀਬੀਆਈ ਜਾਂਚ ਕਰਵਾਉਣ ਵਿੱਚ ਸਹਿਯੋਗ ਦੇਣ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਕੀਤੀ ਜਾ ਰਹੀ ਜਾਂਚ ਤੇ ਭਰੋਸਾ ਨਹੀਂ ਹੈ ਕਿਉਂਕਿ ਹੁਣ ਤੱਕ ਇਸ ਮਾਮਲੇ ਵਿੱਚ ਸਰਕਾਰ ਦੀ ਸੁਹਿਰਦਤਾ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ਵਿੱਚ ਕੇਸ ਦਰਜ ਕਰਵਾਉਣ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਵੱਡੀ ਜੱਦੋ ਜਹਿਦ ਕਰਨੀ ਪਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲੀਸ ਵੱਲੋਂ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਬੀਤੇ ਦਿਨ ਜਦੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉੱਥੇ ਉਸ ਦੇ ਹੱਕ ਵਿੱਚ ਨਾਅਰੇ ਲਾਏ ਜਾ ਰਹੇ ਸਨ। ਪੁਲੀਸ ਵੱਲੋਂ ਉਸ ਨੂੰ ਹੱਥਕੜੀ ਤੋਂ ਬਿਨਾਂ ਹੀ ਲਿਆਂਦਾ ਗਿਆ ਸੀ ਅਤੇ ਉਹ ਪੂਰੀ ਤਰ੍ਹਾਂ 'ਡ੍ਰੈਸ -ਅਪ' ਸੀ।

Advertisement

ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਜੇ ਲੋੜ ਪਈ ਤਾਂ ਪਰਿਵਾਰ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਕੋਲ ਵੀ ਜਾਵੇਗਾ ਅਤੇ ਉੱਚ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ ਅਤੇ ਪਰਿਵਾਰ ਨੂੰ ਸੁਰੱਖਿਆ ਦੀ ਲੋੜ ਹੈ ਕਿਉਂਕਿ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

Advertisement

ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ਤੇ ਭੇਜਿਆ ਸੀ। ਇਸ ਦੌਰਾਨ ਇਸ ਮਾਮਲੇ ਵਿੱਚ ਨਾਮਜਦ ਦੋ ਮੁਲਜ਼ਮ ਅਜੇ ਤੱਕ ਗ੍ਰਿਫਤਾਰ ਨਹੀਂ ਕੀਤੇ ਗਏ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜਦ ਸ਼ੱਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement
×