DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ranjit Singh Encounter: ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਦੇ ਫ਼ੋਨਾਂ ਦੇ ਵੇਰਵੇ ਸੁਰੱਖਿਅਤ ਰੱਖਣ ਦੇ ਆਦੇਸ਼

ਜੀਪੀਐਸ ਦੀ ਲੋਕੇਸ਼ਨ ਵੀ ਮੁਹੱਈਆ ਕਰਾਵਾਉਣ ਲਈ ਕਿਹਾ; ਸੀਆਈਏ ਮੁਖੀ ਗੁਰਮੀਤ ਸਿੰਘ ਦੇ ਜ਼ਖ਼ਮ ਬਾਰੇ ਐੱਸਐੱਮਓ ਤੋਂ ਰਿਪੋਰਟ ਮੰਗੀ

  • fb
  • twitter
  • whatsapp
  • whatsapp
Advertisement

ਰਣਜੀਤ ਸਿੰਘ ਐਨਕਾਉਂਟਰ ਮਾਮਲੇ ਨੇ ਨਵਾਂ ਮੋੜ ਲਿਆ ਹੈ। ਮੁਕਾਬਲੇ ਵਿੱਚ ਮਾਰੇ ਦੱਸੇ ਜਾਣ ਵਾਲੇ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਦੀ ਸ਼ਿਕਾਇਤ ’ਤੇ ਅਦਾਲਤ ਵੱਲੋਂ ਮਾਮਲੇ ਨਾਲ ਸਬੰਧਿਤ ਪੁਲੀਸ ਅਧਿਕਾਰੀਆਂ ਦੀਆਂ ਕਾਲ ਡਿਟੇਲਜ਼ ਅਤੇ ਜੀਪੀਐਸ ਡਿਟੇਲਜ਼ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ।

ਮਾਮਲੇ ਦੀ ਪੈਰਵੀ ਕਰ ਰਹੀ ਲੀਗਲ ਟੀਮ ਐਡਵੋਕੇਟ ਅਜੈ ਮਰਵਾਹਾ (ਸੁਪਰੀਮ ਕੋਰਟ), ਐਡਵੋਕੇਟ ਰਵੀ ਦੀਪ ਬਡਿਆਲ (ਸੁਪਰੀਮ ਕੋਰਟ) ਅਤੇ ਐਡਵੋਕੇਟ ਭਜਨਪ੍ਰੀਤ ਸਿੰਘ ਗੁਰਦਾਸਪੁਰ ਵੱਲੋਂ ਜੋ ਅਰਜ਼ੀ ਕੋਰਟ ਨੂੰ ਦਿੱਤੀ ਗਈ ਸੀ, ਉਸ ਵਿੱਚ ਅਦਾਲਤ ਵੱਲੋਂ ਸਾਰੇ ਪੁਲੀਸ ਅਧਿਕਾਰੀਆਂ ਐੱਸਐੱਸਪੀ, ਗੁਰਦਾਸਪੁਰ, ਥਾਣਾ ਮੁਖੀ ਦੋਰਾਂਗਲਾ, ਥਾਣਾ ਮੁਖੀ ਪੁਰਾਣਾ ਸ਼ਾਲਾ, ਸੀਆਈਏ ਮੁਖੀ ਗੁਰਮੀਤ ਸਿੰਘ ਅਤੇ ਇਸ ਮੁਕਾਬਲੇ ਵਿੱਚ ਸ਼ਾਮਲ ਹੋਰ ਪੁਲੀਸ ਕਰਮਚਾਰੀ ਅਤੇ ਪੀੜਤ ਰਣਜੀਤ ਸਿੰਘ ਦੇ ਫ਼ੋਨ ਨੰਬਰਾਂ ਦੇ ਵੇਰਵੇ ਜਾਂਚ ਅਧਿਕਾਰੀ ਅਤੇ ਸੇਵਾ ਪ੍ਰਦਾਤਾ ਟੈਲੀਕਾਮ ਕੰਪਨੀ ਨੂੰ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ। ਸਬੰਧਿਤ ਟੈਲੀਕਾਮ ਕੰਪਨੀ ਨੂੰ 20 ਫਰਵਰੀ 2026 ਤੋਂ 28 ਫਰਵਰੀ 2026 ਤੱਕ ਦੇ ਇਨ੍ਹਾਂ ਅਧਿਕਾਰੀਆਂ ਦੇ ਕਾਲ ਵੇਰਵੇ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸੇ ਤਰ੍ਹਾਂ ਇਨ੍ਹਾਂ ਅਧਿਕਾਰੀਆਂ ਦੇ ਜੀਪੀਐਸ ਸਥਾਨਾਂ ਨੂੰ ਵੀ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਘਟਨਾ ਨੇੜੇ ਸਥਾਪਤ ਸੀਸੀਟੀਵੀ ਫੁਟੇਜ, ਜੇਕਰ ਕੋਈ ਹੈ, ਨੂੰ ਸੁਰੱਖਿਅਤ ਰੱਖ ਕੇ ਜਾਂਚ ਦਾ ਹਿੱਸਾ ਬਣਾਇਆ ਜਾਵੇ। ਇਸੇ ਤਰ੍ਹਾਂ ਰਣਜੀਤ ਸਿੰਘ ਦੇ ਕਾਲ ਵੇਰਵੇ ਵੀ ਸੁਰੱਖਿਅਤ ਰੱਖਣ ਲਈ ਕਿਹਾ ਗਿਆ ਹੈ।

Advertisement

ਅਦਾਲਤ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਸੀਆਈਏ ਇੰਚਾਰਜ ਗੁਰਮੀਤ ਸਿੰਘ, ਜਿਸ ਨੂੰ ਮੁਕਾਬਲੇ ਦੌਰਾਨ ਜ਼ਖ਼ਮੀ ਦਿਖਾਇਆ ਗਿਆ ਹੈ, ਦੇ ਮੈਡੀਕਲ ਰਿਕਾਰਡ ਅਤੇ ਜਾਂਚ ਦੇ ਸਬੰਧ ਵਿੱਚ ਐਸਐਮਓ, ਗੁਰਦਾਸਪੁਰ ਡਾਕਟਰੀ ਜਾਂਚ ਕਰਨ ਤੇ ਡਾਕਟਰਾਂ ਦੇ ਬੋਰਡ ਦੇ ਤਿੰਨ ਮੈਂਬਰ ਗਠਿਤ ਕਰਨ ਅਤੇ ਉਸ ਦੀ ਵਿਸਥਾਰਤ ਰਿਪੋਰਟ ਇਲਾਕਾ ਮੈਜਿਸਟ੍ਰੇਟ ਨੂੰ ਦੇਣ। ਉਸ ਦੀ ਬਾਂਹ ’ਤੇ ਗੋਲੀ ਲੱਗਣ ਦੇ ਸਬੰਧ ਵਿੱਚ ਜਾਂਚ ਕਰਕੇ ਜ਼ਖ਼ਮ ਬਾਰੇ ਇਹ ਸਪਸ਼ਟ ਕੀਤਾ ਜਾਏ ਕਿ ਉਸ ਦੀ ਬਾਂਹ ’ਤੇ ਗੋਲੀ ਆਪ ਲੱਗੀ ਹੈ ਜਾਂ ਕਿ ਮਾਰੀ ਗਈ ਹੈ।

Advertisement

Advertisement
×