DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਸਬਾ ਫਤਿਆਬਾਦ ਵਿਚ ਫਿਰੌਤੀ ਦੀ ਮੰਗ; ਦੁਕਾਨ ’ਤੇ ਗੋਲੀਆਂ ਚਲਾਈਆਂ

ਕਸਬੇ ਦੇ ਕਾਰੋਬਾਰੀ ਸਹਿਮੇ; ਐਸਐਸਪੀ ਵੱਲੋਂ ਜਾਇਜ਼ਾ

  • fb
  • twitter
  • whatsapp
  • whatsapp
Advertisement

ਪੰਜਾਹ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਨੂੰ ਲੈ ਕੇ ਕਸਬਾ ਫਤਿਆਬਾਦ ਵਿਚ ਦੋ ਅਣਪਛਾਤਿਆ ਵੱਲੋਂ ਖੇਤੀਬਾੜੀ ਸਟੋਰ ’ਤੇ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਖੇਤੀਬਾੜੀ ਸਟੋਰ ਦੇ ਮਾਲਕ ਆਸ਼ੂ ਚੋਪੜਾ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਦੋ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਤਿੰਨ ਰਾਊਂਡ ਫਾਇਰ ਕੀਤੇ ਗਏ। ਪੀੜਤ ਨੇ ਦੱਸਿਆ ਕਿ ਉਸ ਕੋਲੋਂ 11 ਦਸੰਬਰ ਨੂੰ ਕਿਸੇ ਅਣਜਾਣ ਵਿਅਕਤੀ ਵੱਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਮੁੜ 18 ਦਸੰਬਰ ਨੂੰ ਪੈਸਿਆਂ ਦੀ ਮੰਗ ਕੀਤੀ ਗਈ। ਆਸ਼ੂ ਚੋਪੜਾ ਨੇ ਦੱਸਿਆ ਕਿ ਫਿਰੌਤੀ ਦੀ ਮੰਗ ਕਰਨ ਵਾਲੇ ਵੱਲੋਂ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਆਸ਼ੂ ਚੋਪੜਾ ਨੇ ਦੱਸਿਆ ਕਿ ਅੱਜ ਦੀ ਗੋਲੀਬਾਰੀ ਦੌਰਾਨ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਹਿਸ਼ਤ ਦੇ ਮਾਹੌਲ ਵਿੱਚ ਹੈ। ਮੌਕਾ ਦੇਖਣ ਘਟਨਾ ਸਥਾਨ ’ਤੇ ਪਹੁੰਚੇ ਜ਼ਿਲ੍ਹਾ ਪੁਲੀਸ ਮੁਖੀ ਨੇ ਆਖਿਆ ਕਿ ਆਸ਼ੂ ਚੋਪੜਾ ਨੂੰ ਕੁੱਝ ਦਿਨ ਪਹਿਲਾਂ ਫਿਰੌਤੀ ਦੀ ਕਾਲ ਆਈ ਸੀ ਜਿਸ ਦੇ ਚੱਲਦਿਆਂ ਦੋ ਅਣਪਛਾਤਿਆਂ ਵੱਲੋਂ ਪੀੜਤ ਦੀ ਦੁਕਾਨ ’ਤੇ ਤਿੰਨ ਗੋਲੀਆਂ ਚਲਾਈਆਂ ਗਈਆਂ। ਐਸਐਸਪੀ ਨੇ ਆਖਿਆ ਕਿ ਪੁਲੀਸ ਨੂੰ ਉਕਤ ਮਾਮਲੇ ਵਿੱਚ ਕਈ ਸਬੂਤ ਹੱਥ ਲੱਗੇ ਹਨ ਤੇ ਜਲਦ ਹੀ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉੱਥੇ ਹੀ ਪੀੜਤ ਨੇ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕਰਦਿਆਂ ਆਖਿਆ ਕਿ ਕਸਬੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕਾਂ ਨੂੰ ਫਿਰੌਤੀ ਸਬੰਧੀ ਫੋਨ ਕਾਲ ਆ ਚੁੱਕੀਆਂ ਹਨ ਜਿਸ ਕਾਰਨ ਪੂਰੇ ਕਸਬੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

Advertisement
Advertisement
×