DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rayya News: ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ, 3 ਗੰਭੀਰ ਜ਼ਖਮੀ

ਅੰਮ੍ਰਿਤਸਰ-ਜਲੰਧਰ ਜੀ ਟੀ ਰੋਡ ’ਤੇ ਅੱਡਾ ਥੋਥੀਆਂ ਨੇੜੇ ਸਵਿਫ਼ਟ ਕਾਰ ਪਲਟਣ ਕਾਰਨ ਕਾਰ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਸਵਿਫ਼ਟ ਕਾਰ ਅੰਮ੍ਰਿਤਸਰ ਤੋਂ ਜਲੰਧਰ ਵੱਲ ਆ ਰਹੀ ਸੀ। ਅੱਡਾ ਥੋਥੀਆਂ ਸਾਹਮਣੇ...

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ - ਜਲੰਧਰ ਜੀ ਟੀ ਰੋਡ ’ਤੇ ਅੱਡਾ ਥੋਥੀਆਂ ਸਾਹਮਣੇ ਨੁਕਸਾਨੀ ਗਈ ਕਾਰ ਦੀ ਤਸਵੀਰ।
Advertisement

ਅੰਮ੍ਰਿਤਸਰ-ਜਲੰਧਰ ਜੀ ਟੀ ਰੋਡ ’ਤੇ ਅੱਡਾ ਥੋਥੀਆਂ ਨੇੜੇ ਸਵਿਫ਼ਟ ਕਾਰ ਪਲਟਣ ਕਾਰਨ ਕਾਰ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਸਵਿਫ਼ਟ ਕਾਰ ਅੰਮ੍ਰਿਤਸਰ ਤੋਂ ਜਲੰਧਰ ਵੱਲ ਆ ਰਹੀ ਸੀ। ਅੱਡਾ ਥੋਥੀਆਂ ਸਾਹਮਣੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਵੱਲੋਂ ਅਚਾਨਕ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ।

ਕਾਰ ਚਾਲਕ ਵੱਲੋਂ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਤੇ ਸੜਕ ਦੇ ਦੂਜੇ ਪਾਸੇ ਚਲੀ ਗਈ। ਕਾਰ ਵਿਚ ਸਵਾਰ ਕਾਰ ਚਾਲਕ ਸਮੇਤ ਕੁਲ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚ ਇਕ ਲੜਕੀ ਵੀ ਸ਼ਾਮਲ ਸੀ। ਜ਼ਖਮੀਆਂ ਨੂੰ ਪੀ ਸੀ ਆਰ ਕਰਮਚਾਰੀਆਂ ਅਤੇ ਲੋਕਾਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਾਦਸੇ ਦਾ ਸ਼ਿਕਾਰ ਹੋਈ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

Advertisement

Advertisement
Advertisement
×