ਰਾਇਸ਼ੁਮਾਰੀ-2020: ਦਰਬਾਰ ਸਾਹਿਬ ਨੇੜੇ ਪੁਲੀਸ ਦੀ ਚੌਕਸੀ

ਸਿੱਖਸ ਫਾਰ ਜਸਟਿਸ ਨੇ ਚਾਰ ਜੁਲਾਈ ਤੋਂ ਵੋਟਰ ਰਜਿਸਟਰੇਸ਼ਨ ਕਰਨ ਦਾ ਕੀਤਾ ਹੋਇਐ ਐਲਾਨ

ਰਾਇਸ਼ੁਮਾਰੀ-2020: ਦਰਬਾਰ ਸਾਹਿਬ ਨੇੜੇ ਪੁਲੀਸ ਦੀ ਚੌਕਸੀ

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ’ਤੇ ਤਾਇਨਾਤ ਪੁਲੀਸ ਦੇ ਜਵਾਨ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੁਲਾਈ

ਵਿਦੇਸ਼ੀ ਸਿੱਖ ਜਥੇਬੰਦੀ ਸਿੱਖਜ਼ ਫਾਰ ਜਸਟਿਸ ਵਲੋਂ ਪੰਜਾਬ ਵਿਚ ‘ਰੈਫਰੰਡਮ 2020’ ਲਈ ਵੋਟਰ ਰਜਿਸਟਰੇਸ਼ਨ ਦਾ ਕੰਮ ਚਾਰ ਜੁਲਾਈ ਤੋਂ ਸ਼ੁਰੂ ਕਰਨ ਦੇ ਫੈਸਲੇ ਮਗਰੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਆਲੇ ਦੁਆਲੇ ਪੁਲੀਸ ਦੀ ਘੇਰਾਬੰਦੀ ਸਖਤ ਕਰ ਦਿੱਤੀ ਗਈ ਹੈ। ਇਸ ਪਾਸੇ ਆਉਣ ਵਾਲੇ ਸਾਰੇ ਰਸਤਿਆਂ ’ਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।

ਕਰੋਨਾ ਸੰਕਟ ਦੇ ਚਲਦਿਆਂ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਸੀ ਅਤੇ ਸੰਗਤ ਨੂੰ ਵੀ ਗੁਰੂ ਘਰ ਆਉਣ ਤੋਂ ਰੋਕਿਆ ਜਾਂਦਾ ਸੀ ਪਰ ਜੂਨ ਮਹੀਨੇ ਵਿਚ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ਦੀ ਖੁੱਲ੍ਹ ਦੇ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਅੱਜ ਸਵੇਰ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਸਮੂਹ ਰਸਤਿਆਂ ਅਤੇ ਗਲੀਆਂ ਆਦਿ ਦੇ ਬਾਹਰ ਵੀ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਤੇ ਬੈਰੀਕੇਡ ਮੁੜ ਲਾ ਦਿੱਤੇ ਗਏ ਹਨ। ਇਸ ਮੌਕੇ ਸਾਦੇ ਕੱਪੜਿਆਂ ਵਿਚ ਪੁਲੀਸ ਜਵਾਨਾਂ ਵਲੋਂ ਵੀ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਪੁਲੀਸ ਅਧਿਕਾਰੀ ਇਸ ਮਾਮਲੇ ਵਿਚ ਚੁੱਪ ਹਨ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਖਜ਼ ਫਾਰ ਜਸਟਿਸ ਜਥੇਬੰਦੀ ਦੇ ਐਲਾਨ ਤੋਂ ਬਾਅਦ ਇਥੇ ਚੌਕਸੀ ਵਧਾਈ ਗਈ ਹੈ। ਜਥੇਬੰਦੀ ਵਲੋਂ ਪੰਜਾਬ ਵਿਚ ਰੈਫਰੰਡਮ ਲਈ ਚਾਰ ਜੁਲਾਈ ਦਾ ਸਮਾਂ ਇਸ ਲਈ ਰੱਖਿਆ ਗਿਆ ਹੈ ਕਿਉਂਕਿ 1955 ਵਿਚ ਇਸੇ ਦਿਨ ਹਰਿਮੰਦਰ ਸਾਹਿਬ ਸਮੂਹ ’ਤੇ ਪਹਿਲੀ ਵਾਰ ਭਾਰਤੀ ਹਕੂਮਤ ਵਲੋਂ ਕਾਰਵਾਈ ਕੀਤੀ ਗਈ ਸੀ।

ਦੂਜੇ ਪਾਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਵੀ ਇਸ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਇਸ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੀ ਭਲਕੇ ਟਾਸਕ ਫੋਰਸ ਨੂੰ ਵਧੇਰੇ ਚੌਕਸ ਕਰ ਸਕਦੀ ਹੈ। ਪੁਲੀਸ ਨੂੰ ਸ਼ੱਕ ਹੈ ਕਿ ਚਾਰ ਜੁਲਾਈ ਨੂੰ ਜਥੇਬੰਦੀ ਨਾਲ ਸਬੰਧਤ ਕਾਰਕੁਨ ਇਸ ਸਬੰਧੀ ਅਰਦਾਸ ਕਰਨ ਆ ਸਕਦੇ ਹਨ।

ਕਰੋਨਾ ਕੇਸਾਂ ਦੇ ਵਾਧੇ ਕਾਰਨ ਸਖਤੀ ਕੀਤੀ: ਡਿਪਟੀ ਕਮਿਸ਼ਨਰ ਪੁਲੀਸ

ਪੁਲੀਸ ਦੇ ਡਿਪਟੀ ਕਮਿਸ਼ਨਰ ਜਗਮੋਹਨ ਸਿੰਘ ਨੇ ਆਖਿਆ ਕਿ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਅੰਦਰੂਨੀ ਸ਼ਹਿਰ ਵਿਚ ਸਖਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਖੇਤਰ ਵਿਚ ਵੀ ਸਖਤੀ ਕੀਤੀ ਜਾ ਰਹੀ ਹੈ। ਕਰੋਨਾ ਮਹਾਮਾਰੀ ਦੀ ਚੇਨ ਨੂੰ ਰੋਕਣ ਲਈ ਇਹ ਸਖਤੀ ਲੋੜੀਂਦੀ ਹੈ ਅਤੇ ਇਸੇ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਵਲੋਂ ਐਲਾਨੀ ਗਈ ਅਤਿਵਾਦੀ ਸੂਚੀ ਵਿਚ 9 ਸਿੱਖ ਅਤਿਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ ਜਿਨਾਂ ਵਿਚ ਸਿੱਖਜ਼ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦਾ ਨਾਂ ਵੀ ਸ਼ਾਮਲ ਹੈ।

ਮਲੂਕਪੁਰਾ ’ਚ ਖ਼ਾਲਿਸਤਾਨੀ ਪੱਖੀ ਪੋਸਟਰਾਂ ਕਾਰਨ ਖੌਫ਼

ਬੱਲੂਆਣਾ (ਅਬੋਹਰ) (ਰਾਜਿੰਦਰ ਕੁਮਾਰ): ਇੱਥੇ ਬੱਲੂਆਣਾ ਹਲਕੇ ਦੇ ਪਿੰਡ ਮਲੂਕਪੁਰਾ ਵਿੱਚ ਖਾਲਿਸਤਾਨੀ ਪੱਖੀ ਪੋਸਟਰ ਲੱਗਣ ਤੋਂ ਬਾਅਦ ਲੋਕਾਂ ਵਿੱਚ ਖ਼ੌਫ਼ ਦਾ ਮਾਹੌਲ ਹੈ। ਸੂਚਨਾ ਮਿਲਣ ’ਤੇ ਥਾਣਾ ਸਦਰ ਅਬੋਹਰ ਦੇ ਏਐੱਸਆਈ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪਿੰਡ ਪਹੁੰਚੀ ਪੁਲੀਸ ਪਾਰਟੀ ਨੇ ਕਰੀਬ ਇੱਕ ਦਰਜਨ ਥਾਵਾਂ ’ਤੇ ਲੱਗੇ ਖਾਲਿਸਤਾਨ ਦੇ ਪੋਸਟਰ ਉਤਰਵਾ ਦਿੱਤੇ। ਉਪਰੰਤ ਪੁਲੀਸ ਨੇ ਪਿੰਡ ਵਿੱਚ ਬੈਂਕ ਸ਼ਾਖਾ ਅਤੇ ਗੁਰਦੁਆਰੇ ਦੇ ਸੀਸੀਟੀਵੀ ਕੈਮਰਿਆਂ ਦੀ ਘੋਖ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਅਬੋਹਰ ਦੀ ਪੁਲੀਸ ਟੀਮ ਨੂੰ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਹ ਸ਼ਰਾਰਤ ਦੇਰ ਰਾਤ ਕਿਸੇ ਨੇ ਕੀਤੀ ਹੈ। ਸਰਪੰਚ ਅਨੁਸਾਰ ਰਾਤ ਨੂੰ ਸਾਢੇ ਦਸ ਵਜੇ ਤੱਕ ਨਿੱਜੀ ਪ੍ਰੈਕਟਿਸ ਕਰਨ ਵਾਲਾ ਡਾਕਟਰ ਜਦ ਆਪਣੇ ਘਰ ਗਿਆ ਉਦੋਂ ਤੱਕ ਦੀਵਾਰਾਂ ’ਤੇ ਕੋਈ ਪੋਸਟਰ ਨਹੀਂ ਸੀ। ਸਵੇਰੇ ਕਰੀਬ 6 ਵਜੇ ਪਿੰਡ ਦੇ ਲੋਕਾਂ ਨੇ ਫਿਰਨੀ ਦੇ ਨਾਲ ਲੱਗਦੇ ਚੌਧਰੀਆਂ ਦੇ ਘਰਾਂ ਦੇ ਆਸ-ਪਾਸ ਇਹ ਪੋਸਟਰ ਲੱਗੇ ਵੇਖੇ। ਸਰਪੰਚ ਮਨਜੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਪਿੰਡ ਵਿੱਚ ਇਸ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਨਹੀਂ ਹੈ, ਜੋ ਅਜਿਹੀ ਹਰਕਤ ਕਰ ਸਕੇ। ਇਹ ਜ਼ਰੂਰ ਕਿਸੇ ਬਾਹਰੋਂ ਆਏ ਵਿਅਕਤੀ ਦੀ ਸ਼ਰਾਰਤ ਹੈ। ਪਿੰਡ ਨਾਲ ਹੀ ਸਬੰਧਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਨਵੀਨਰ ਦੀਪ ਕੰਬੋਜ ਨੇ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੁਲੀਸ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਬੱਲੂਆਣਾ ਦੇ ਡੀਐੱਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਸ਼ਰਾਰਤੀ ਅਨਸਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All