ਬੰਦੀ ਸਿੰਘਾਂ ਦੀ ਰਿਹਾਈ: ਪ੍ਰਧਾਨ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ

ਬੰਦੀ ਸਿੰਘਾਂ ਦੀ ਰਿਹਾਈ: ਪ੍ਰਧਾਨ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 24 ਮਈ

ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੂੰ ਮਿਲਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਸਮਾਂ ਲੈਣ ਵਾਸਤੇ ਪੱਤਰ ਭੇਜ ਦਿੱਤੇ ਹਨ। ਪੱਤਰ ਦੇ ਨਾਲ ਸਾਂਝੀ ਕਮੇਟੀ ਦੇ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਤੋਂ 15 ਦਿਨਾਂ ਦੇ ਅੰਦਰ ਮੁਲਾਕਾਤ ਦੀ ਮੰਗ ਕੀਤੀ ਗਈ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਛੇਤੀ ਤੋਂ ਛੇਤੀ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਹੈ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਵੇਲੇ ਸ਼੍ਰੋਮਣੀ ਕਮੇਟੀ ਕੋਲ 22 ਬੰਦੀ ਸਿੱਖਾਂ ਦੀ ਇਕ ਸੂਚੀ ਹੈ, ਜਿਸ ਵਿੱਚ 9 ਬੰਦੀ ਸਿੱਖ ਅਜਿਹੇ ਹਨ, ਜੋ ਪਿਛਲੇ ਦੋ ਦਹਾਕੇ ਤੋਂ ਵਧੇਰੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਵਿੱਚ ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੈੜਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ ਉਰਫ ਮੀਤਾ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਉਰਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ ਅਤੇ ਜਗਤਾਰ ਸਿੰਘ ਤਾਰਾ ਸ਼ਾਮਲ ਹਨ। ਇਨ੍ਹਾਂ 9 ਵਿਚੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਅਤੇ ਗੁਰਦੀਪ ਸਿੰਘ ਖੈੜਾ ਨੂੰ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਦਾ ਐਲਾਨ ਵੀ ਕੀਤਾ ਜਾ ਚੱੁਕਾ ਹੈ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਨੋਟੀਫਿਕੇਸ਼ਨ ਵੀ ਹੋ ਚੁੱਕਾ ਹੈ, ਪਰ ਹੁਣ ਕੇਂਦਰ ਸਰਕਾਰ ਦੇ ਇਸ ਸਬੰਧੀ ਐਲਾਨ ’ਤੇ ਹਾਲੇ ਕੋਈ ਅਮਲ ਨਹੀਂ ਹੋਇਆ ਹੈ।

ਕਮੇਟੀ ਵਿੱਚ ਵਿਰੋਧੀ ਸੁਰਾਂ ਉੱਭਰਨੀਆਂ ਸ਼ੁਰੂ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਾਂਝੇ ਤੌਰ ’ਤੇ ਚਾਰਾਜੋਈ ਕਰਨ ਵਾਸਤੇ ਬਣਾਈ ਗਈ 11 ਮੈਂਬਰੀ ਕਮੇਟੀ ਨੇ ਭਾਵੇਂ ਅਜੇ ਕੋਈ ਕੰਮ ਸ਼ੁਰੂ ਨਹੀਂ ਕੀਤਾ ਹੈ ਪਰ ਇਸ ਵਿੱਚ ਕੁਝ ਵਿਰੋਧੀ ਸੁਰਾਂ ਉਭਰਨੀਆਂ ਸ਼ੁਰੂ ਹੋ ਗਈਆਂ ਹਨ, ਜੋ ਇਸ ਦੀ ਸਾਖ ’ਤੇ ਕੰਮ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਕੁਝ ਮੈਂਬਰਾਂ ਵੱਲੋਂ 11 ਮੈਂਬਰਾਂ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਅਤੇ ਅਵਤਾਰ ਸਿੰਘ ਹਿੱਤ ਦੀ ਸ਼ਮੂਲੀਅਤ ’ਤੇ ਕਿੰਤੂ ਪ੍ਰੰਤੂ ਕੀਤਾ ਗਿਆ ਹੈ। ਇਹ ਕਿੰਤੂ ਪ੍ਰੰਤੂ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੀਤਾ ਗਿਆ ਹੈ। ਇਹ ਦੋਵੇਂ ਇਸੇ ਕਮੇਟੀ ਦੇ ਮੈਂਬਰ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All