ਪੱਤਰ ਪ੍ਰੇਰਕ
ਅੰਮ੍ਰਿਤਸਰ, 10 ਨਵੰਬਰ
ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਖਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸਬੰਧੀ ਪੁਸਤਕ ‘ਬਾਣੀ ਗੁਰੂ ਤੇਗ ਬਹਾਦਰ ਜੀ’ ਲੋਕ ਅਰਪਣ ਕਰਨ ਦੀ ਰਸਮ ਅਦਾ ਕੀਤੀ। ਇਹ ਪੁਸਤਕ ਗੁਰੂ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸ ਮੌਕੇ ਲਿਖੀ ਗਈ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ ਲੇਖਕ ਦਾ ਉਦੇਸ਼ ਸਪੱਸ਼ਟ ਹੈ ਕਿ ਇਸ ਪੁਸਤਕ ਨੂੰ ਪੰਜਾਬੀ ਪੜ੍ਹਨ ਵਾਲੇ ਅੰਗਰੇਜ਼ੀ ਪੜ੍ਹਨ ਵਾਲੇ ਦੋਵੇਂ ਪਾਠਕ ਹੀ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮੁੱਚੇ ਕਾਰਜ ਨੂੰ ਸਾਧਾਰਨ, ਸਰਲ ਅਤੇ ਛੋਟੀ-ਛੋਟੀ ਵਾਕ ਬਣਤਕ ਨਾਲ ਸਿਰੇ ਚਾੜ੍ਹਿਆ ਹੈ। ਇਸ ਮੌਕੇ ਖਾਲਸਾ ਕਾਲਜ ਦੇ ਸੇਵਾ ਮੁਕਤ ਪ੍ਰੋਫੈਸਰ ਮੋਹਣ ਸਿੰਘ, ਮਨਮੋਹਨ ਸਿੰਘ ਬਰਾੜ, ਡਾ. ਇੰਦਰਜੀਤ ਸਿੰਘ ਗੋਗੋਆਣੀ, ਮਾਈਕਲ ਹਾਜ਼ਰ ਸਨ।