ਧਾਰਮਿਕ ਬੇਅਦਬੀ ਵਾਲੀਆਂ ਤਸਵੀਰਾਂ ਅਤੇ ਵੀਡੀਓ ਲਾਈਕ ਅਤੇ ਸ਼ੇਅਰ ਨਾ ਕੀਤੀਆਂ ਜਾਣ- ਗਿਆਨੀ ਰਘਬੀਰ ਸਿੰਘ
ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਭੰਨਤੋੜ ਕੀਤੇ ਜਾਣ ਦੀ ਵੀਡੀਓ ਦੇ ਮਾਮਲੇ ਵਿੱਚ ਸਖਤ ਇਤਰਾਜ਼ ਦਾ ਪ੍ਰਗਟਾਵਾ ਕੀਤਾ ਹੈ। ਅੱਜ ਆਪਣੇ ਗ੍ਰਹਿ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ...
Advertisement
ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਭੰਨਤੋੜ ਕੀਤੇ ਜਾਣ ਦੀ ਵੀਡੀਓ ਦੇ ਮਾਮਲੇ ਵਿੱਚ ਸਖਤ ਇਤਰਾਜ਼ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਆਪਣੇ ਗ੍ਰਹਿ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਸਿੱਖ ਸੰਗਤ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਵੀਡੀਓ ਅਤੇ ਤਸਵੀਰਾਂ ਨੂੰ ਲਾਈਕ ਤੇ ਸ਼ੇਅਰ ਨਾ ਕਰਨ ਸਗੋ ਉਸੇ ਸੋਸ਼ਲ ਮੀਡੀਆ ’ਤੇ ਰਿਪੋਰਟ ਵਾਲੇ ਕਾਲਮ ਵਿੱਚ ਜਾ ਕੇ ਇਸ ਦੇ ਖਿਲਾਫ ਸ਼ਿਕਾਇਤ ਦਰਜ ਕਰਾਉਣ।
Advertisement
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਅਕਾਲੀ ਦਲ ਦੇ ਪ੍ਰਧਾਨ ਬਣ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਗੁਰੂ ਘਰ ਦੀ ਚਾਕਰੀ ਨੂੰ ਛੱਡ ਕੇ ਕਦੇ ਵੀ ਕਿਸੇ ਹੋਰ ਦੀ ਚਾਕਰੀ ਕਰਨ ਨੂੰ ਤਿਆਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਸਭ ਤੋਂ ਵੱਡੀ ਹੈ, ਜਿੱਥੇ ਆ ਕੇ ਹਰ ਕੋਈ ਨਤਮਸਤਕ ਹੁੰਦਾ ਹੈ। ਉਨਾ ਅਸਿੱਧੇ ਢੰਗ ਨਾਲ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਫੈਸਲੇ ਦਾ ਸਮਰਥਨ ਨਹੀਂ ਕੀਤਾ।
Advertisement