ਅੰਮ੍ਰਿਤਸਰ(ਪੱਤਰ ਪ੍ਰੇਰਕ): ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ। ਬਾਬਾ ਫੂਲਾ ਸਿੰਘ ਅਕਾਲ਼ੀ ਦੇ ਜਨਮ ਅਸਥਾਨ ਪਿੰਡ ਦੇਹਲਾਂ ਸੀਹਾਂ ਵਿੱਚ ਸ਼ਤਾਬਦੀ ਦੇ ਅਰੰਭਤਾ ਸਮਾਗਮ ਕਰਵਾਉਣ ਲਈ ਮੌਕੇ ਦਾ ਜਾਇਜ਼ਾ ਲੈਣ ਲਈ ਬਾਬਾ ਜੱਸਾ ਸਿੰਘ ਅਤੇ ਸਕੱਤਰ ਬੁੱਢਾ ਦਲ ਦਿਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫ਼ਦ ਭੇਜਿਆ ਗਿਆ। ਵਫਦ ਮੈਂਬਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਾਰੀ ਰਿਪੋਰਟ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ਦਿੱਤੀ ਜਾਵੇਗੀ।