DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Road Accident in Punjab: ਜਿਮ ਤੋਂ ਪਰਤ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ

Punjab: 2 youths returning from gym died in road accident; ਦੋਵੇਂ ਨੌਜਵਾਨ ਸਨ ਮਾਪਿਆਂ ਦੇ ਇਕਲੌਤੇ ਪੁੱਤ
  • fb
  • twitter
  • whatsapp
  • whatsapp
featured-img featured-img
ਮ੍ਰਿਤਕ ਨੌਜਵਾਨਾਂ ਸਮਰੱਥ ਸਿੰਘ ਤੇ ਲਵਪ੍ਰੀਤ ਸਿੰਘ ਦੀਆਂ ਫਾਈਲ ਤਸਵੀਰਾਂ।
Advertisement

ਰਣਬੀਰ ਸਿੰਘ ਮਿੰਟੂ

ਚੇਤਨਪੁਰਾ, 12 ਨਵੰਬਰ

Advertisement

ਪੁਲੀਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੋਮਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦ ਖ਼ਬਰ ਮਿਲੀ ਹੈ। ਦੋਵੇਂ ਨੌਜਵਾਨਾਂ ਦੀ ਪਛਾਣ ਸਮਰੱਥ ਸਿੰਘ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਮਾਪਿਆਂ ਦੇ ਇਕਲੌਤੇ ਪੁੱਤਰ ਸਨ।

ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਰੱਥ ਸਿੰਘ ਅਤੇ ਲਵਪ੍ਰੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਫਤਿਹਗੜ੍ਹ ਚੂੜੀਆਂ ਤੋਂ ਜਿਮ ਲਾ ਕੇ ਆਪਣੀ ਐਕਟਵਾ ਸਕੂਟਰੀ ’ਤੇ ਵਾਪਸ ਪਿੰਡ ਵੱਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਐਕਟਵਾ ਸਕੂਟਰੀ ਦੇ ਇਕ ਦਰਖਤ ਨਾਲ ਵੱਜਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ 108 ਐਬੂਲੈਂਸ ਦੀ ਸਹਾਇਤਾ ਨਾਲ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਪਰ ਦੋਵਾਂ ਨੌਜਵਾਨਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਇਨ੍ਹਾਂ ਦੀ ਹੋਈ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Advertisement
×