DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ; ਮ੍ਰਿਤਕਾਂ ਦੀ ਉਮਰ 14 ਤੋਂ 16 ਸਾਲ ਵਿਚਕਾਰ

  • fb
  • twitter
  • whatsapp
  • whatsapp
featured-img featured-img
ਭਿੱਖੀਵਿੰਡ ਨੇੜੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨ ਨਾਬਾਲਗਾਂ ਦੀਆਂ ਤਸਵੀਰਾਂ। ਫੋਟੋ: ਰਣਬੀਰ ਸਿੰਘ
Advertisement

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਤੜਕਸਾਰ ਕਰੀਬ ਦੋ ਵਜੇ ਬੀਐੱਸਐੱਫ (BSF) ਕੈਂਪ ਭਿੱਖੀਵਿੰਡ ਨੇੜੇ ਵਾਪਰਿਆ, ਜਿੱਥੇ ਇੱਕ ਐਕਟਿਵਾ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਮ੍ਰਿਤਕਾਂ ਦੀ ਉਮਰ ਕਰੀਬ 14 ਤੋਂ 16 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਚੌਕੀ ਇੰਚਾਰਜ ਸੁਰ ਸਿੰਘ ਏਐੱਸਆਈ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਕਲਸੀਆਂ ਕਲਾਂ ਵਜੋਂ ਹੋਈ ਹੈ।

Advertisement

ਉਨ੍ਹਾਂ ਦੱਸਿਆ ਕਿ ਟੱਕਰ ਦੌਰਾਨ ਤਿੰਨਾਂ ਨਾਬਾਲਗਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਪੋਸਟਮਾਰਟਮ ਨਾ ਕਰਵਾਉਣ ਦੀ ਇੱਛਾ ਜਤਾਉਣ ’ਤੇ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

ਦੱਸਿਆ ਜਾ ਰਿਹਾ ਹੈ ਕਿ ਤਿੰਨੇ ਨੌਜਵਾਨ ਘਰੋਂ ਜੋੜ ਮੇਲਾ ਦੇਖਣ ਲਈ ਨਿਕਲੇ ਸਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮਾੜੀ ਮੇਘਾ, ਚੇਲਾ ਕਲੋਨੀ ਭਿੱਖੀਵਿੰਡ ਅਤੇ ਕਲਸੀਆਂ ਕਲਾਂ ਪਿੰਡਾਂ ਵਿੱਚ ਨਾਬਾਲਗਾਂ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ।

ਇਸ ਦਰਦਨਾਕ ਹਾਦਸੇ ਮਗਰੋਂ ਸਥਾਨਕ ਵਾਸੀ ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਹਰਭਿੰਦਰ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਿੱਖੀਵਿੰਡ ਤੋਂ ਬੀੜ ਬਾਬਾ ਬੁੱਢਾ ਸਾਹਿਬ ਮਾਰਗ ’ਤੇ ਐਮਰਜੈਂਸੀ ਸਿਹਤ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੋੜ ਮੇਲੇ ਦੌਰਾਨ ਇਸ ਰਸਤੇ ’ਤੇ ਸੰਗਤ ਅਤੇ ਵਾਹਨਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ, ਇਸ ਲਈ ਕਿਸੇ ਵੀ ਅਣਹੋਣੀ ਨਾਲ ਨਜਿੱਠਣ ਲਈ ਰਸਤੇ ਵਿੱਚ ਮੈਡੀਕਲ ਕੈਂਪ ਅਤੇ ਐਂਬੂਲੈਂਸਾਂ ਦੀ ਤਾਇਨਾਤੀ ਬਹੁਤ ਜ਼ਰੂਰੀ ਹੈ ਤਾਂ ਜੋ ਜ਼ਖ਼ਮੀਆਂ ਨੂੰ ਮੌਕੇ ’ਤੇ ਹੀ ਮੁੱਢਲੀ ਸਹਾਇਤਾ ਮਿਲ ਸਕੇ।

Advertisement
×