DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤੀ ਕਾਰਵਾਈ

  • fb
  • twitter
  • whatsapp
  • whatsapp
featured-img featured-img
Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ
Advertisement

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ Joint Secretary (ਸੰਯੁਕਤ ਸਕੱਤਰ) ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਇਹ ਕਾਰਵਾਈ ਰੂਪ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਵਰਗੇ ਹੋਰ ਵੀ ਕਈ ਮਾਮਲਿਆਂ ਦਾ ਪਰਦਾਫਾਸ਼ ਕਰਨ ਦੇ ਕੀਤੇ ਦਾਅਵੇ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਫੈਸਲੇ ਦਾ ਐਲਾਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਰੂਪ ਕੌਰ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਕਰਨ ਅਤੇ ਗਲਤ ਆਚਰਣ ਦੇ ਦੋਸ਼ਾਂ ਤਹਿਤ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬਕਾਇਦਾ ਵੀਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਲਿਆ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਰੂਪ ਕੌਰ ਨੇ 19 ਸਤੰਬਰ ਨੂੰ ਬਹਿਰੀਨ ਤੋਂ ਆਈ ਔਰਤ ਨੂੰ ਕੈਮਰੇ ਸਾਹਮਣੇ ਲਿਆ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ ਵਿੱਚ ਹੋਈ ਘਟਨਾ ਸਬੰਧੀ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐੱਫ.ਆਈ.ਆਰ. ਵਿੱਚ ਲਗਾਏ ਗਏ ਦੋਸ਼ਾਂ ਨੂੰ ਦੁਹਰਾਇਆ ਸੀ।

Advertisement

ਲੰਘੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਰੂਪ ਕੌਰ ਨੇ ਦਾਅਵਾ ਕੀਤਾ ਕਿ ਬਹਿਰੀਨ ਦੀ ਔਰਤ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਕਈ ਹੋਰ ਔਰਤਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਆਪਣੇ ਨਾਲ ਹੋਏ ਹੱਡਬੀਤੇ ਅਨੁਭਵ ਸਾਂਝੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਨੇ ਕਈ ਅਜਿਹੇ ਨਾਮਵਰ ਵਿਅਕਤੀਆਂ ਦੇ ਨਾਂ ਲਏ ਹਨ, ਜਿਨ੍ਹਾਂ ਨੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਆਪਣੀ ਚੰਗੀ ਪੈਠ ਬਣਾਈ ਹੋਈ ਹੈ। ਰੂਪ ਕੌਰ ਨੇ ਕਿਸੇ ਦਾ ਨਾਂ ਲਏ ਬਿਨਾਂ ਦੋਸ਼ ਲਾਇਆ ਕਿ ਇਹਨਾਂ ਵਿੱਚੋਂ ਕੁਝ ਵਿਅਕਤੀ ਪ੍ਰਮੁੱਖ ਪੰਥਕ ਹਲਕਿਆਂ ਨਾਲ ਸਬੰਧਤ ਹਨ।

ਰੂਪ ਕੌਰ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਕਥਿਤ ਵਿਵਹਾਰ ਦਾ ਖੁਲਾਸਾ ਕਰਨਗੇ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਠੋਸ ਸਬੂਤ ਰੱਖ ਕੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਵੀ ਜਤਾਇਆ, ਪਰ ਨਾਲ ਹੀ ਕਿਹਾ ਕਿ ਜੇਕਰ ਉਹ ਸੁਰੱਖਿਅਤ ਰਹੇ ਤਾਂ ਇਹ ਖੁਲਾਸੇ ਜਾਰੀ ਰੱਖਣਗੇ।

Advertisement
×