DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sajjan Kumar Cremation: ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਲੁਧਿਆਣਾ ਅਤੇ ਬਠਿੰਡਾ ਅਤੇ ਅੰਮ੍ਰਿਤਸਰ ਸਣੇ ਵੱਖ-ਵੱਖ ਥਾਵਾਂ ’ਤੇ ਭਾਜਪਾ ਦਫ਼ਤਰ ਦੇ ਬਾਹਰ ਧਰਨਾ; ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ‘ਆਪ’ ਆਗੂਆਂ ਵੱਲੋਂ ਭਾਜਪਾ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ, ਫੋਟੋ: ਅਰਚਿਤ
Advertisement

Sajjan Kumar Cremation:  ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ ਪਾਰਟੀ (BJP) ਆਗੂਆਂ ਦੇ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂਆਂ ਦੇ ਇਸ ਕਦਮ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (AAP) ਦੀ ਸਥਾਨਕ ਲੀਡਰਸ਼ਿਪ ਵੱਲੋਂ ਅੱਜ ਲੁਧਿਆਣਾ ਦੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

‘ਆਪ’ ਦੇ 70-80 ਦੇ ਲਗਭਗ ਆਗੂ ਅਤੇ ਸਮਰਥਕ ਭਾਜਪਾ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਭਾਜਪਾ ਲੀਡਰਸ਼ਿਪ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਤਾਇਨਾਤ ਪੁਲੀਸ ਨੇ ਬੈਰੀਕੇਡਿੰਗ ਕੀਤੀ ਹੋਈ ਸੀ, ਪਰ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦਫ਼ਤਰ ਵੱਲ ਵਧਣ ਲਈ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਜ਼ਿਲ੍ਹਾ ਲੀਡਰਸ਼ਿਪ ਵੱਲੋਂ ਲੁਧਿਆਣਾ ਦੇ ਸਾਰੇ ਵਿਧਾਇਕਾਂ ਦੀ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ ਸੀ, ਪਰ ਪ੍ਰਦਰਸ਼ਨ ਦੌਰਾਨ ਸਿਰਫ਼ ਪੱਪੀ ਪਰਾਸ਼ਰ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਹੀ ਪਹੁੰਚੇ, ਜਦੋਂ ਕਿ ਬਾਕੀ ਵਿਧਾਇਕ ਸ਼ਾਮਲ ਨਹੀਂ ਹੋ ਸਕੇ।

Advertisement

ਪ੍ਰਦਰਸ਼ਨਕਾਰੀ ਭਾਜਪਾ ਆਗੂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ ਦਿੱਲੀ ਵਿੱਚ ਸੱਜਣ ਕੁਮਾਰ ਦੇ ਸਸਕਾਰ ’ਚ ਹਾਜ਼ਰੀ ਭਰਨ ਦਾ ਵਿਰੋਧ ਕਰ ਰਹੇ ਸਨ। ‘ਆਪ’ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਦੀ ਮੁੱਖ ਭੂਮਿਕਾ ਰਹੀ ਸੀ ਅਤੇ ਉਸ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਕੇ ਭਾਜਪਾ ਆਗੂਆਂ ਨੇ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।- ਸ਼ਿਵਾਨੀ ਭਾਕੂ

Advertisement

ਬਠਿੰਡਾ ’ਚ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਦਿੱਲੀ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਹਾਜ਼ਰੀ ਭਰਨ ਵਾਲੇ ਭਾਰਤੀ ਜਨਤਾ ਪਾਰਟੀ (BJP) ਦੇ 3 ਮੈਂਬਰ ਪਾਰਲੀਮੈਂਟ (MPs) ਦੇ ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦਾ ਗੁੱਸਾ ਫੁੱਟ ਪਿਆ ਹੈ। ਬਠਿੰਡਾ, ਮਾਨਸਾ ਅਤੇ ਮੁਕਤਸਰ ਜ਼ਿਲ੍ਹਿਆਂ ਤੋਂ ਆਏ ‘ਆਪ’ ਕਰਮਚਾਰੀਆਂ ਨੇ ਮੰਗਲਵਾਰ ਨੂੰ ਬਠਿੰਡਾ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪੁਲੀਸ ਬੈਰੀਕੇਡ ਤੋੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਇਲਾਕੇ ਵਿੱਚ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ, ਜਦੋਂਕਿ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਵੀ ਤੋੜ ਦਿੱਤੀ।- ਅਰਚਿਤ

ਬਠਿੰਡਾ ਵਿੱਚ ‘ਆਪ’ ਆਗੂਆਂ ਵੱਲੋਂ ਭਾਜਪਾ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ, ਫੋਟੋ: ਅਰਚਿਤ
ਬਠਿੰਡਾ ਵਿੱਚ ‘ਆਪ’ ਆਗੂਆਂ ਵੱਲੋਂ ਭਾਜਪਾ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ, ਫੋਟੋ: ਅਰਚਿਤ

ਅੰਮ੍ਰਿਤਸਰ ਵਿੱਚ ਵੀ ਭਾਜਪਾ ਆਗੂਆਂ ਦੇ ਦਫ਼ਤਰਾਂ ਤੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ

ਉੱਧਰ ਦੂਜੇ ਪਾਸੇ ‘ਆਪ’ ਆਗੂ ਸਤਨਾਮ ਸਿੰਘ ਮਠਾੜੂ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਵਿੱਚ ਹੋਰ ਥਾਵਾਂ ’ਤੇ ਵੀ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦੇ ਬਾਹਰ ਇਸੇ ਤਰ੍ਹਾਂ ਰੋਸ ਵਿਖਾਵਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤ ਵੱਲੋਂ ਸਿੱਖ ਕਤਲੇਆਮ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਆਗੂ ਦੀ ਮੌਤ ਉਪਰੰਤ ਉਸ ਦੇ ਘਰ ਅਫ਼ਸੋਸ ਪ੍ਰਗਟ ਕਰਨ ਜਾਣ ਨਾਲ ਭਾਜਪਾ ਦਾ ਚਿਹਰਾ ਨੰਗਾ ਹੋ ਗਿਆ ਹੈ। ‘ਆਪ’ ਆਗੂ ਢੋਟ ਨੇ ਆਖਿਆ ਕਿ ਭਾਜਪਾ ਆਗੂ ਤਰੁਣ ਚੁੱਘ ਨੂੰ ਇਸ ਮਾਮਲੇ ਵਿੱਚ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਸਿੱਖ ਕਤਲੇਆਮ ਦੇ ਪੀੜਤ ਸਿੱਖ ਭਾਈਚਾਰੇ ਦੇ ਨਾਲ ਖੜ੍ਹੇ ਹਨ ਜਾਂ ਕਤਲੇਆਮ ਦੇ ਦੋਸ਼ੀ ਕਰਾਰ ਦਿੱਤੇ ਕਾਂਗਰਸੀ ਆਗੂਆਂ ਦੇ ਨਾਲ। ਇੱਕ ਹੋਰ ਮਹਿਲਾ ‘ਆਪ’ ਆਗੂ ਨੇ ਦੋਸ਼ ਲਾਇਆ ਕਿ ਭਾਜਪਾ ਫ਼ਿਰਕੂ ਲੀਹਾਂ ’ਤੇ ਚੱਲ ਰਹੀ ਹੈ ਜੋ ਧਰਮ ਦੇ ਨਾਂ ’ਤੇ ਵੰਡੀਆਂ ਪਾ ਰਹੀ ਹੈ।

ਅੰਮ੍ਰਿਤਸਰ ਵਿੱਚ ‘ਆਪ’ ਆਗੂਆਂ ਵੱਲੋਂ ਭਾਜਪਾ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ, ਫੋਟੋ: ਜਗਤਾਰ ਲਾਂਬਾ
ਅੰਮ੍ਰਿਤਸਰ ਵਿੱਚ ‘ਆਪ’ ਆਗੂਆਂ ਵੱਲੋਂ ਭਾਜਪਾ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ, ਫੋਟੋ: ਜਗਤਾਰ ਲਾਂਬਾ
Advertisement
×