ਸਾਂਪਲਾ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ

ਸਾਂਪਲਾ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ

ਟਿ੍ਬਿਊਨ ਿਨਊਜ਼ ਸਰਵਿਸ

ਅੰਮ੍ਰਿਤਸਰ, 20 ਜੂਨ

ਭਾਜਪਾ ਆਗੂ ਅਤੇ ਕੌਮੀ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਲਗਪਗ ਇਕ ਘੰਟਾ ਤੋਂ ਵੱਧ ਸਮਾਂ ਚੱਲੀ ਇਸ ਮੁਲਾਕਾਤ ਤੋਂ ਬਾਅਦ ਸ੍ਰੀ ਸਾਂਪਲਾ ਨੇ ਮੀਟਿੰਗ ਸਬੰਧੀ ਵੇਰਵੇ ਦੇਣ ਤੋਂ ਟਾਲਾ ਵੱਟਿਆ ਤੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਸਿਰਫ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਮੀਟਿੰਗ ਦੌਰਾਨ ਕਿਸੇ ਸਿਆਸੀ ਮੁੱਦੇ ਤੇ ਕਿਸਾਨ ਮੋਰਚੇ ਬਾਰੇ ਗੱਲਬਾਤ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ ਅਤੇ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਆਖਿਆ ਕਿ ਮੀਟਿੰਗ ਦੌਰਾਨ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਬਠਿੰਡਾ ਦੇ ਇਕ ਗੁਰਦੁਆਰੇ ਵਿੱਚ ਸਿੱਖ ਗ੍ਰੰਥੀ ਨੇ ਬੀਤੇ ਦਿਨੀਂ ਡੇਰਾ ਸਿਰਸਾ ਦੇ ਮੁਖੀ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਸੀ, ਜਿਸ ਦਾ ਸਿੱਖ ਭਾਈਚਾਰੇ ਨੇ ਸਖਤ ਵਿਰੋਧ ਕੀਤਾ ਸੀ ਅਤੇ ਇਸ ਵਿਅਕਤੀ ਖ਼ਿਲਾ਼ਫ ਪੁਲੀਸ ਨੇ ਕੇਸ ਵੀ ਦਰਜ ਕੀਤਾ ਸੀ। ਕੌਮੀ ਐੱਸਸੀ ਕਮਿਸ਼ਨ ਨੇ ਇਸ ਮਾਮਲੇ ਵਿੱਚ ਦਖ਼ਲ ਦਿੰਦਿਆਂ ਪੁਲੀਸ ਕੇਸ ਦੀ ਸਥਿਤੀ ਰਿਪੋਰਟ ਮੰਗੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All