DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਸੰਗਤਾਂ ਨਗਰ ਕੀਰਤਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ: ਜਥੇਦਾਰ ਗੜਗੱਜ

ਸਰਕਾਰਾਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ; ਸਿੱਖ ਕੌਮ ਨੂੰ ਇਕਜੁੱਟ ਹੋ ਕੇ ਠੋਸ ਨੀਤੀ ਬਣਾਉਣ ਦੀ ਲੋੜ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਅਤੇ ਸੰਸਥਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਮਾਣਾ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਦਾ ਭਰਪੂਰ ਸਾਥ ਦਿੱਤਾ ਜਾਵੇ।

Advertisement

ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰੂ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤਿ ਗੁਰੂ ਮੰਨਦੇ ਹਨ, ਇਸ ਲਈ ਦੇਸ਼ ਦੇ ਕਾਨੂੰਨ ਵਿੱਚ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਨੂੰ ਕਾਇਮ ਰੱਖਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਵਿਸ਼ੇਸ਼ ਅਤੇ ਸਖ਼ਤ ਪ੍ਰਬੰਧ ਹੋਣੇ ਚਾਹੀਦੇ ਹਨ।

Advertisement

ਜਥੇਦਾਰ ਗੜਗੱਜ ਨੇ ਸਰਕਾਰਾਂ ਅਤੇ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਇਨਸਾਫ਼ ਦੇਣ ਵਿੱਚ ਪ੍ਰਸ਼ਾਸਨ ਨਾਕਾਮ ਸਾਬਤ ਹੋਇਆ ਹੈ।

ਉਨ੍ਹਾਂ ਅਫ਼ਸੋਸ ਜਤਾਇਆ ਕਿ ਅਕਸਰ ਪੁਲੀਸ ਦੋਸ਼ੀਆਂ ਨੂੰ ਮਾਨਸਿਕ ਤੌਰ ’ਤੇ ਬਿਮਾਰ ਦੱਸ ਕੇ ਬਚਾਅ ਕਰਦੀ ਹੈ, ਜਿਸ ਨਾਲ ਅਸਲ ਸਾਜ਼ਿਸ਼ਘੜੇ ਪਰਦੇ ਪਿੱਛੇ ਰਹਿ ਜਾਂਦੇ ਹਨ।

ਉਨ੍ਹਾਂ ਇਸ ਨੂੰ ਸਿੱਖ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਗੰਭੀਰ ਚਿੰਤਨ ਦੀ ਲੋੜ ਹੈ। ਜਥੇਦਾਰ ਨੇ ਐਲਾਨ ਕੀਤਾ ਕਿ ਬੇਅਦਬੀਆਂ ਨੂੰ ਠੱਲ੍ਹਣ ਲਈ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਗਲੀ ਇਕੱਤਰਤਾ ਸੱਦੀ ਜਾਵੇਗੀ ਤਾਂ ਜੋ ਸਮੁੱਚੀ ਕੌਮ ਨੂੰ ਇਕਜੁੱਟ ਕਰਕੇ ਇੱਕ ਠੋਸ ਰਣਨੀਤੀ ਉਲੀਕੀ ਜਾ ਸਕੇ।

Advertisement
×