DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਪੰਚ ਕਤਲ ਮਾਮਲਾ: ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਮੁੱਖ ਸ਼ੂਟਰ ਦੀ ਮੌਤ

ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਸੁਖਰਾਜ ਗੁੰਗਾ ਨੇ ਹਸਪਤਾਲ ’ਚ ਤੋੜਿਆ ਦਮ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਕਤਲ ਕਾਂਡ ਦੇ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੁੰਗਾ ਦੀ ਵੀਰਵਾਰ ਨੂੰ ਹਸਪਤਾਲ ਵਿੱਚ ਮੌਤ ਹੋ ਗਈ। ਅੰਮ੍ਰਿਤਸਰ ਪੁਲੀਸ ਵੱਲੋਂ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਗਏ ਸੁਖਰਾਜ ਨੂੰ ਜਦੋਂ ਵਲਾਹ ਇਲਾਕੇ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲੀਸ ਪਾਰਟੀ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਇਸ ਹਮਲੇ ਦੌਰਾਨ ਪੁਲੀਸ ਦੀ ਗੱਡੀ ਦਾ ਟਾਇਰ ਫਟ ਗਿਆ ਅਤੇ ਇੱਕ ਕਾਂਸਟੇਬਲ ਵਰੁਣ ਕੁਮਾਰ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ।ਫਾਇਰਿੰਗ ਅਤੇ ਹਫੜਾ-ਦਫੜੀ ਦਾ ਫਾਇਦਾ ਉਠਾਉਂਦੇ ਹੋਏ ਸੁਖਰਾਜ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਏ.ਐਸ.ਆਈ. ਦੀ ਸਰਵਿਸ ਪਿਸਤੌਲ ਖੋਹਣ ਲੱਗਾ।

Advertisement

ਇਸ ਖਿੱਚ-ਧੂਹ ਦੌਰਾਨ ਚੱਲੀਆਂ ਦੋ ਗੋਲੀਆਂ ਸੁਖਰਾਜ ਨੂੰ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਦਮ ਤੋੜ ਗਿਆ। ਪੁਲੀਸ ਨੇ ਮੌਕੇ ਤੋਂ ਇੱਕ .30 ਬੋਰ ਦੀ ਪਿਸਤੌਲ ਬਰਾਮਦ ਕੀਤੀ ਹੈ ਅਤੇ ਫਰਾਰ ਹੋਏ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

Advertisement

ਦੱਸਣਯੋਗ ਹੈ ਕਿ ਸੁਖਰਾਜ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਤਰਨਤਾਰਨ ਵਿੱਚ ਇੱਕ ਹੋਰ ਸਰਪੰਚ ਦੇ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ।

Advertisement
×