ਤਿਉਹਾਰਾਂ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ: ਡੀ.ਜੀ.ਪੀ
ਪੰਜਾਬ ਵਿੱਚ ਆ ਰਹੇ ਤਿਉਹਾਰਾਂ ਦੌਰਾਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਮਿਲੀਆਂ ਖੁਫੀਆ ਜਾਣਕਾਰੀਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਖ਼ਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ...
Advertisement
ਪੰਜਾਬ ਵਿੱਚ ਆ ਰਹੇ ਤਿਉਹਾਰਾਂ ਦੌਰਾਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਮਿਲੀਆਂ ਖੁਫੀਆ ਜਾਣਕਾਰੀਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਖ਼ਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸੱਤ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਹੈ।
Advertisement
ਇਸ ਸਬੰਧ ਵਿਚ ਅੱਜ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ ਅਤੇ ਕਾਨੂੰਨ-ਵਿਵਸਥਾ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਖ਼ਾਸ ਖੁਫੀਆ ਇਨਪੁੱਟ ਮਿਲੇ ਹਨ ਕਿ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਦੀ ਖੂਫੀਆ ਏਜੰਸੀ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਲਈ ਯਤਨਸ਼ੀਲ ਹੈ। ਇਸ ਸਥਿਤੀ ਨੂੰ ਧਿਆਨ ਵਿਚ ਰਖਦਿਆਂ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵਾਸਤੇ ਪੰਜਾਬ ਪੁਲੀਸ ਨੇ 57 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ 7 ਬੀ.ਐੱਸ.ਐੱਫ. ਦੀਆਂ ਕੰਪਨੀਆਂ ਵੀ ਹਨ।
Advertisement
×