ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਜੂਨ
ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਰਾਮ ਬਾਗ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਦਖਲ਼ ਮੰਗਿਆ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਵਿਧਾਇਕ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਆਮ ਆਦਮੀ ਪਾਟੀ ਦੀ ਸਰਕਾਰ ਵਲੋਂ ਸਰਕਾਰੀ ਜਾਇਦਾਦਾਂ ਦੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਵਿਧਾਇਕ ਨੂੰ ਅਪੀਲ ਕੀਤੀ ਹੈ ਕਿ ਉਹ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਅੱਗੇ ਆਉਣ।