ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਸਤੰਬਰ
ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਥੇਬੰਦੀ ਨੂੰ ਮਨੁੱਖੀ ਹਮਦਰਦੀ ਵਜੋਂ ਪਾਕਿਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜਣ ਦੀ ਆਗਿਆ ਦਿੱਤੀ ਜਾਵੇ। ਜਥੇਬੰਦੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਕਾਰਨ ਬਦਹਾਲੀ ਤੇ ਭੁੱਖਮਰੀ ਨਾਲ ਜੂਝ ਰਹੇ ਪਾਕਿਸਤਾਨੀ ਨਾਗਰਿਕਾਂ ਲਈ ਅਕਾਦਮੀ ਰਾਹਤ ਸਮੱਗਰੀ ਭੇਜਣਾ ਚਾਹੁੰਦੀ ਹੈ। ਪਾਕਿਸਤਾਨ ਇਸ ਸਮੇਂ ਹੜ੍ਹਾਂ ਦੀ ਵੱਡੀ ਮਾਰ ਹੇਠ ਹੈ।