ਅੰਮ੍ਰਿਤਸਰ: ਖਾਲਸਾ ਕਾਲਜ ਦੀ ਵਿਦਿਆਰਥਣ ਨੇ ਭਾਰਤੀ ਹਵਾਈ ਫੌਜ ’ਚ ਫਲਾਈਂਗ ਅਫ਼ਸਰ ਦੀ ਥਾਂ ਬਣਾਈ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਐੱਮ.ਏ ਅੰਗਰੇਜ਼ੀ ਦੀ ਵਿਦਿਆਰਥਣ ਪਵਨਦੀਪ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ। ਇਸ ਉਪਲਬੱਧੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣ ਪਵਨਦੀਪ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਸੁਪਨਿਦੰਰਜੀਤ ਕੌਰ, ਪ੍ਰੋ. ਪ੍ਰਨੀਤ ਢਿੱਲੋਂ, ਡਾ. ਸਾਵੰਤ ਸਿੰਘ ਮੰਟੋ, ਪ੍ਰੋ. ਮਲਕਿੰਦਰ ਸਿੰਘ, ਪ੍ਰੋ. ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਪ੍ਰੋ. ਗੁਰਪ੍ਰੀਤ ਸਿੰਘ ਤੇ ਪ੍ਰੋ. ਹਰਸ਼ ਸਲਾਰੀਆ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ