ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਹਰਿਆਣਾ ਪ੍ਰਾਂਤ ਵਿੱਚ ਲੰਮਾ ਸਮਾਂ ਸੇਵਾ ਨਿਭਾਉਂਦੇ ਰਹੇ ਜਥੇਦਾਰ ਤਰਲੋਕ ਸਿੰਘ ਸਫੀਦੋਂ ਮੰਡੀ, ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਪੁਰ ਧਰਮ ਪ੍ਰਚਾਰ ਦੀ ਸੇਵਾ ਬਾਬਾ ਹਰਵੇਲ ਸਿੰਘ ਸਫੀਦੋਂ ਮੰਡੀ ਨੂੰ ਸੌਂਪੀ ਗਈ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਹਰਿਆਣਾ ਵਿੱਚ ਧਰਮ ਪ੍ਰਚਾਰ ਨੂੰ ਤੇਜ਼ ਕਰਨ ਲਈ ਮੀਤ ਜਥੇਦਾਰ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਕਰਨਾਲ ਨੂੰ ਨਿਯੁਕਤ ਕੀਤਾ ਗਿਆ ਹੈ।