DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

SGPC ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ; ਜਾਣੋ ਜ਼ਰੂਰੀ ਹਦਾਇਤਾਂ ਤੇ ਦਸਤਾਵੇਜ਼ ਬਾਰੇ

ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਰਧਾਲੂਆਂ ਕੋਲੋਂ ਉਨ੍ਹਾਂ ਦੇ ਪਾਸਪੋਰਟ 10 ਅਗਸਤ ਤੱਕ ਮੰਗੇ ਗਏ ਹਨ।

ਸ਼ਰਧਾਲੂਆਂ ਲਈ ਜ਼ਰੂਰੀ ਹਦਾਇਤਾਂ ਅਤੇ ਦਸਤਾਵੇਜ਼

Advertisement

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

Advertisement

ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫ਼ਾਰਸ਼ ਸਹਿਤ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ। ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Advertisement
×