DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC Bus Attack: ਸ਼੍ਰੋਮਣੀ ਕਮੇਟੀ ਦੀਆਂ ਦੋ ਬੱਸਾਂ ਦੀ ਭੰਨਤੋੜ

ਸੰਗਤ ਦੀ ਸੇਵਾ ਵਿਚ ਲੱਗੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣਾ ਮੰਦਭਾਗਾ: Dhami

  • fb
  • twitter
  • whatsapp
  • whatsapp
featured-img featured-img
Amritsar, Nov 04 (ANI): SGPC President Harjinder Singh Dhami speaks during a press conference, in Amritsar on Friday. (ANI Photo)
Advertisement

SGPC Bus Vandalism: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਭੰਨ ਤੋੜ ਕੀਤੇ ਜਾਣ ਦੀ ਘਟਨਾ ਵਾਪਰੀ ਹੈ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਦੋ ਏਸੀ ਬੱਸਾਂ ਦੀ ਬੀਤੀ ਰਾਤ ਭੰਨਤੋੜ ਕੀਤੀ ਗਈ ਹੈ। ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਹ ਬੱਸਾਂ ਹਰਿਮੰਦਰ ਸਾਹਿਬ ਵਿੱਚ ਦੇਸ਼ ਵਿਦੇਸ਼ ਤੋਂ ਆਉਂਦੀ ਸੰਗਤ ਨੂੰ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣ ਵਾਸਤੇ ਸੇਵਾ ਵਾਸਤੇ ਲਾਈਆਂ ਗਈਆਂ ਸਨ। ਇਹ ਬਸ ਵਿਰਾਸਤੀ ਮਾਰਗ ਵਿੱਚ ਸਥਾਪਿਤ ਗੁਰਦੁਆਰਾ ਸਾਰਾਗੜੀ ਦੇ ਨੇੜੇ ਖੜ੍ਹੀਆਂ ਸਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਬੱਸਾਂ ਦੇ ਸ਼ੀਸ਼ੇ ਗੋਲੀ ਨਾਲ ਟੁੱਟੇ ਜਾਪਦੇ ਹਨ। ਇੱਕ ਬੱਸ ਦੇ ਚਾਰ ਸ਼ੀਸ਼ੇ ਟੁੱਟੇ ਹਨ ਅਤੇ ਦੂਜੀ ਬਸ ਦੋ ਸ਼ੀਸ਼ੇ ਟੁੱਟੇ ਹਨ। ਏਸੀ ਬੱਸਾਂ ਦੇ ਇਹ ਸ਼ੀਸ਼ੇ ਵੱਡੇ ਆਕਾਰ ਦੇ ਹਨ। ਬੱਸਾਂ ਦੇ ਟੁੱਟੇ ਹੋਏ ਇਹਨਾਂ ਸ਼ੀਸ਼ਿਆਂ ਦੇ ਉੱਪਰ ਛੋਟਾ ਜਿਹਾ ਗੋਲੀ ਵਰਗਾ ਨਿਸ਼ਾਨ ਹੈ। ਇਸ ਸਬੰਧ ਵਿੱਚ ਹਰਿਮੰਦਰ ਸਾਹਿਬ ਦੇ ਮੈਨੇਜਰ ਵੱਲੋਂ ਪੁਲੀਸ ਕੋਲ ਬੱਸਾਂ ਦੀ ਭੰਨ ਤੋੜ ਕੀਤੇ ਜਾਣ ਸਬੰਧੀ ਸ਼ਿਕਾਇਤ ਦਰਜ ਵੀ ਕਰਵਾਈ ਗਈ ਹੈ।

Advertisement

ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤ ਨਾਲ ਸਬੰਧਤ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Advertisement

Advertisement
×