ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਆਪਣੇ ਪੱਧਰ ’ਤੇ ਜਾਂਚ ਕਰਵਾ ਕੇ ਕਾਰਵਾਈ ਦਾ ਦਿੱਤਾ ਭਰੋਸਾ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਯੂਨੀਵਰਸਿਟੀ ਵਿਚ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰਵਾ ਕੇ ਕਾਰਵਾਈ ਕਰੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਨਾ ਕਰਨ ਦੇਣਾ ਸਿੱਖੀ ਵਿਰੋਧੀ ਕਾਰਵਾਈ ਅਤੇ ਵਿਚਾਰਾਂ ਦੀ ਅਜ਼ਾਦੀ ਉੱਤੇ ਸਿੱਧਾ ਹਮਲਾ ਹੈ। ਇਹ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ਉੱਤੇ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਸਿੱਖ ਕੌਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਮਨਾ ਰਹੀ ਹੈ ਤਾਂ ਹਰ ਜਥੇਬੰਦੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਵਿਅਕਤ ਕਰਦਿਆਂ ਸਮਾਗਮ ਤੇ ਸੈਮੀਨਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਯੂਨੀਵਰਸਿਟੀ ਪ੍ਰਬੰਧਕ ਆਪ ਇਸ ਸੈਮੀਨਾਰ ਲਈ ਲੋੜੀਂਦੇ ਪ੍ਰਬੰਧ ਕਰਦੇ ਪਰ ਇਸ ਦੇ ਉਲਟ ਸਿੱਖ ਜਥੇਬੰਦੀਆਂ ਨੂੰ ਵੀ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਤੋਂ ਰੋਕਿਆ ਜਾ ਰਿਹਾ ਹੈ।

Advertisement

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿੱਖ ਵਿਦਵਾਨਾਂ ਉੱਤੇ ਇਤਰਾਜ਼ ਕਰਕੇ ਸੈਮੀਨਾਰ ਰੱਦ ਕਰਨਾ ਪੂਰੀ ਤਰ੍ਹਾਂ ਤਰਕਹੀਣ ਤੇ ਪੱਖਪਾਤੀ ਰਵੱਈਆ ਹੈ। ਇਹ ਕਾਰਵਾਈ ਸਿੱਖਾਂ ਨੂੰ ਮਾਨਸਿਕ ਪੀੜਾ ਦੇਣ ਵਾਲੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਵਿਦਿਆਰਥੀ ਭਲਾਈ ਤੋਂ ਇਸ ਮਾਮਲੇ ਵਿੱਚ ਸਪਸ਼ਟੀਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਨੂੰ ਪ੍ਰਮੁੱਖਤਾ ਨਾਲ ਲੈਣ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਹੈ ਤੇ ਕਿਸੇ ਵੀ ਸੰਸਥਾ ਵੱਲੋਂ ਸਿੱਖ ਪਹਿਚਾਣ ਜਾਂ ਵਿਚਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Tags :
350th Martyrdom Day350ਵਾਂ ਸ਼ਹੀਦੀ ਸਮਾਗਮAdvocate Harjinder Singh DhamichandigarhPanjab UniversityPunjab UniversitySGPCਐਡਵੋਕੇਟ ਹਰਜਿੰਦਰ ਸਿੰਘ ਧਾਮੀਸ਼੍ਰੋਮਣੀ ਗੁਰਦੁਅਰਾਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ
Show comments