ਐਡਵੋਕੇਟ ਧਾਮੀ ਦੀ ਅਗਵਾਈ ਹੇਠ SGPC ਦਾ ਵਫ਼ਦ USA ਪੁੱਜਾ; ਸਥਾਨਕ ਸੰਗਤ ਵੱਲੋਂ ਸਵਾਗਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅਮਰੀਕਾ ਪਹੁੰਚ ਗਿਆ ਹੈ। ਸੈਨ ਫ਼ਰਾਂਸਿਸਕੋ ਦੇ ਹਵਾਈ ਅੱਡੇ ’ਤੇ ਪਹੁੰਚਣ ’ਤੇ ਸਥਾਨਕ ਸਿੱਖ ਆਗੂਆਂ ਅਤੇ ਸੰਗਤਾਂ ਵੱਲੋਂ ਵਫ਼ਦ ਦਾ ਜ਼ੋਰਦਾਰ ਸਵਾਗਤ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅਮਰੀਕਾ ਪਹੁੰਚ ਗਿਆ ਹੈ। ਸੈਨ ਫ਼ਰਾਂਸਿਸਕੋ ਦੇ ਹਵਾਈ ਅੱਡੇ ’ਤੇ ਪਹੁੰਚਣ ’ਤੇ ਸਥਾਨਕ ਸਿੱਖ ਆਗੂਆਂ ਅਤੇ ਸੰਗਤਾਂ ਵੱਲੋਂ ਵਫ਼ਦ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਵਫ਼ਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ ਐੱਸ ਡੀ (OSD) ਸਤਬੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਪੰਥਕ ਸਰੋਕਾਰਾਂ ਪ੍ਰਤੀ ਹਮੇਸ਼ਾ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ।
ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਇੱਥੋਂ ਦੇ ਸਿੱਖ ਆਗੂਆਂ ਅਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕਰਕੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਦੇ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਸਹਿਯੋਗੀ ਬਣਨ ਦੀ ਅਪੀਲ ਵੀ ਕੀਤੀ।
Advertisement
Advertisement
Advertisement
×

