DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਪੁਲੀਸ ਕਮਿਸ਼ਨਰ ਨੂੰ ਮਿਲਿਆ; ਆਤਿਸ਼ੀ ਖਿਲਾਫ਼ ਕੇਸ ਦਰਜ ਕਰਨ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਦਿੱਲੀ ਦੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕਥਿਤ ਅਪਮਾਨਜਨਕ ਟਿੱਪਣੀਆਂ ਬਦਲੇ ਉਸ ਵਿਰੁੱਧ ਧਾਰਮਿਕ...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਦੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਾ ਹੌਇਆ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਦਿੱਲੀ ਦੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕਥਿਤ ਅਪਮਾਨਜਨਕ ਟਿੱਪਣੀਆਂ ਬਦਲੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਕਮਿਸ਼ਨਰ ਨੂੰ ਮਿਲਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪੁਲੀਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ ਵਿਚ ਕਿਹਾ ਗਿਆ ਕਿ 6 ਜਨਵਰੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਤਕ ਸ਼ਬਦ ਵਰਤਦਿਆਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਸ ਵੱਲੋਂ ਵਰਤੇ ਗਏ ਸ਼ਬਦ ਵਿਧਾਨ ਸਭਾ ਦੀ ਕਾਰਵਾਈ ਵਿਚ ਵੀ ਦਰਜ ਹਨ। ਪੱਤਰ ਵਿਚ ਕਿਹਾ ਗਿਆ ਹੈ ਕਿ ਆਤਿਸ਼ੀ ਵੱਲੋਂ ਇਹ ਟਿੱਪਣੀਆਂ ਜਾਣਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ। ਵਫ਼ਦ ਨੇ ਪੁਲੀਸ ਕਮਿਸ਼ਨਰ ਪਾਸੋਂ ‘ਆਪ’ ਆਗੂ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਪਰਚਾ ਦਰਜ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਤਾਂ ਜੋ ਅੱਗੇ ਤੋਂ ਕੋਈ ਵੀ ਸਿਆਸੀ ਆਗੂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹਰਕਤ ਨਾ ਕਰੇ।

Advertisement

Advertisement
Advertisement
×