DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਲੈ ਕੇ ਨੇਪਾਲ ਪੁੱਜਾ SGPC ਦਾ ਵਫ਼ਦ

ਰਾਹਤ ਸਮੱਗਰੀ ਵਿੱਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ

  • fb
  • twitter
  • whatsapp
  • whatsapp
Advertisement

ਨੇਪਾਲ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਿਆ ਹੈ, ਜੋ ਸਰਕਾਰ ਦੀ ਮਦਦ ਨਾਲ ਪ੍ਰਭਾਵਿਤ ਲੋਕਾਂ ਨੂੰ ਵੰਡੀ ਜਾਵੇਗੀ।

ਇਸ ਰਾਹਤ ਸਮੱਗਰੀ ਵਿੱਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ।

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਏ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ ਐੱਸ ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਗੁਰਦੁਆਰਾ ਇੰਸਪੈਕਟਰ ਕਸ਼ਮੀਰ ਸਿੰਘ ਸ਼ਾਮਲ ਹਨ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਵਿੱਚ ਨੇਪਾਲ ਵਿਖੇ ਆਈ ਕੁਦਰਤੀ ਆਫ਼ਤ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਸੇਵਾਵਾਂ ਨਿਭਾਈਆਂ ਸਨ ਅਤੇ ਇਸ ਸਮੇਂ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੀਤੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੰਗਰ ਸੇਵਾਵਾਂ ਨਿਰੰਤਰ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਪਹਿਲਾਂ ਨੇਪਾਲ ਭੇਜਿਆ ਗਿਆ ਸੀ, ਜਿਸ ਨੇ ਸਰਕਾਰ ਅਤੇ ਸਥਾਨਕ ਲੋਕਾਂ ਨਾਲ ਰਾਬਤਾ ਕਰਕੇ ਲੋੜ ਅਨੁਸਾਰ ਰਾਹਤ ਸਮੱਗਰੀ ਭੇਜਣ ਦੀ ਵਚਨਬੱਧਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਦੇ ਰਾਹਤ ਸਮੱਗਰੀ ਦੇ ਚਾਰ ਟਰੱਕ ਨੇਪਾਲ ਦੇ ਕਾਠਮੰਡੂ ਪੁੱਜ ਗਏ ਹਨ।

ਇਸ ਰਾਹਤ ਸਮੱਗਰੀ ਵਿੱਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਲੋੜੀਂਦਾ ਸਮਾਨ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ।

Advertisement
×