DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC ਵਫ਼ਦ ਵੱਲੋਂ ਨੇਪਾਲ ਦੇ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ 

ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਦੀ ਜਾਣਕਾਰੀ ਕੀਤੀ ਹਾਸਲ

  • fb
  • twitter
  • whatsapp
  • whatsapp
Advertisement

ਨੇਪਾਲ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਦੀ ਜਾਣਕਾਰੀ ਹਾਸਲ ਕੀਤੀ ਹੈ।

ਸਿੱਖ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਸ੍ਰੀ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਲੋੜਵੰਦਾਂ ਦੀ ਮਦਦ ਲਈ ਸਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

Advertisement

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਿਦੂਰ ਇਲਾਕੇ ਵਿੱਚ ਹੜ੍ਹਾਂ ਦੇ ਕਾਰਨ ਵੱਡੀ ਤਬਾਹੀ ਹੋਈ ਹੈ। ਲੋਕਾਂ ਦੀ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਵਫ਼ਦ ਨੇ ਉੱਥੇ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ, ਬਾਰੇ ਜਾਣਕਾਰੀ ਲਈ ਹੈ।

Advertisement

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਅੱਜ ਉਨ੍ਹਾਂ ਦੇ ਸੱਦੇ ’ਤੇ ਉਹ ਬਿਦੂਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ।

ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਆਏ ਭਿਆਨਕ ਹੜ੍ਹ ਅਤੇ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ, ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਅਤੇ ਕਈ ਪਰਿਵਾਰ ਬੇਘਰ ਹੋ ਗਏ ਹਨ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ ਹਰਪਾਲ ਸਿੰਘ ਵੀ ਮੌਜੂਦ ਸਨ।

Advertisement
×