DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਚੋਣਾਂ ਲਈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਡੇ ਸੰਘਰਸ਼ ਦੀ ਚਿਤਾਵਨੀ

ਸੁਖਬੀਰ ਬਾਦਲ ਖ਼ਿਲਾਫ਼ ਸ਼ਿਕਾਇਤ ਦੇਣ ਦਾ ਵੀ ਲਿਆ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗਿਆਨੀ ਹਰਪ੍ਰੀਤ ਸਿੰਘ।
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਲੰਮੇ ਸਮੇਂ ਤੋਂ ਲਟਕਾਈਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਨੂੰ ਤੁਰੰਤ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰਨ ਵਾਸਤੇ ਜਲਦੀ ਹੀ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਉਹ ਅੱਜ ਅੰਮ੍ਰਿਤਸਰ ਵਿੱਚ ਪਾਰਟੀ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਜਾਣਬੁੱਝ ਕੇ ਟਾਲੀਆਂ ਜਾ ਰਹੀਆਂ ਹਨ ਅਤੇ ਸਿੱਖ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਰਾਹੀਂ ਇੱਕ ਧੜੇ ਦਾ ਕਬਜ਼ਾ ਕਾਇਮ ਰੱਖਿਆ ਜਾ ਰਿਹਾ ਹੈ।

Advertisement

ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ ਦੇ ਹੁਕਮਨਾਮਿਆਂ ਨੂੰ ਸਾਜ਼ਿਸ਼ ਕਹਿਣ ਦੇ ਬਿਆਨ ਦੀ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ ਗਿਆ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਪੱਤਰ ਸੌਂਪਣਗੇ, ਤਾਂ ਜੋ ਪੰਜ ਸਿੰਘ ਸਾਹਿਬਾਨਾਂ ਦੇ ਫ਼ੈਸਲਿਆਂ ਨੂੰ ਸਾਜ਼ਿਸ਼ ਕਹਿਣ ਦੇ ਮਾਮਲੇ ’ਚ ਸਿੱਖ ਪਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

Advertisement

ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ ਗਿਆ। ਇਸ ਤੋਂ ਇਲਾਵਾ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ੇ ਦੀ ਵੀ ਮੰਗ ਕੀਤੀ ਗਈ। ਮੀਟਿੰਗ ਵਿੱਚ ਕਈ ਸੀਨੀਅਰ ਆਗੂ ਹਾਜ਼ਰ ਸਨ।

Advertisement
×