DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC Employee Suspension: ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਸ਼੍ਰੋਮਣੀ ਕਮੇਟੀ ਨੇ ਜਬਰ ਜਨਾਹ ਮਾਮਲੇ ’ਚ ਨਾਂ ਆਉਣ ’ਤੇ ਕੀਤੀ ਕਾਰਵਾਈ

  • fb
  • twitter
  • whatsapp
  • whatsapp
Advertisement

SGPC Employee Suspension: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਮੋਹਣ ਸਿੰਘ ਨੂੰ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਹਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂ ਅਨੈਤਿਕ ਕੰਮਾਂ ਵਿਚ ਸ਼ਾਮਲ ਹੋਵੇ।

Advertisement

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਨਾਂ ਵੀ ਸ਼ਾਮਲ ਹੈ।

ਗ੍ਰਿਫ਼ਤਾਰੀ ਡਰੋਂ ਅਮਰਜੀਤ ਚਾਵਲਾ ਪਹੁੰਚੇ ਕੈਨੇਡਾ

Advertisement
×