DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਗਠਤ

ਮੁੱਖ ਸਮਾਗਮ ਨਵੰਬਰ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਜੂਨ

Advertisement

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧਾਂ, ਸਿੱਖ ਸ਼ਖ਼ਸੀਅਤਾਂ ਅਤੇ ਮਹਾਂਪੁਰਖਾਂ ’ਤੇ ਅਧਾਰਿਤ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਬਣਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਇਸ ਕਮੇਟੀ ਵਿਚ ਉਨ੍ਹਾਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ ਤੇ ਡਾ. ਹਰਭਜਨ ਸਿੰਘ ਦੇਹਰਾਦੂਨ, ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਬਲਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਕਲਾਂ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।

ਧਾਮੀ ਨੇ ਕਿਹਾ ਕਿ ਇਹ ਕਮੇਟੀ ਜਿੱਥੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਰਾਏ ਦੇਵੇਗੀ, ਉਥੇ ਹੀ ਦੇਸ਼ ਦੁਨੀਆਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਤੇ ਧਾਰਮਿਕ ਆਗੂਆਂ ਦੀ ਸ਼ਮੂਲੀਅਤ ਲਈ ਵੀ ਕਾਰਜਸ਼ੀਲ ਰਹੇਗੀ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਅੰਦਰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰ ਦਿੱਤੀ ਗਈ ਹੈ, ਜਿਸ ਤਹਿਤ 5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵਿਸ਼ਾਲ ਸਮਾਗਮ ਹੋਣਗੇ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਸਮਾਗਮ, ਸੈਮੀਨਾਰ ਕਰਨ ਦੇ ਨਾਲ-ਨਾਲ ਨਗਰ ਕੀਰਤਨ ਵੀ ਸਜਾਏ ਜਾਣਗੇ।

ਧਾਮੀ ਨੇ ਕਿਹਾ ਕਿ ਮੁੱਖ ਸਮਾਗਮ ਨਵੰਬਰ 2025 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿਸ ਨੂੰ ਇਤਿਹਾਸਕ ਬਣਾਉਣ ਲਈ ਇਹ ਤਾਲਮੇਲ ਕਮੇਟੀ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਰਤੀ ਸੰਸਕ੍ਰਿਤੀ ਅਤੇ ਧਰਮ ਦੀ ਅਜ਼ਾਦੀ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਾਨਵਤਾ ਲਈ ਦਿੱਤੀ ਸ਼ਹਾਦਤ ਦੇ ਸੁਨੇਹੇ ਨੂੰ ਵਿਆਪਕ ਰੂਪ ਵਿਚ ਦੁਨੀਆਂ ਅੰਦਰ ਉਭਾਰਿਆ ਜਾ ਸਕੇ।

Advertisement
×