DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

SGPC Gurbani Broadcast: ਗੁਰਬਾਣੀ ਪ੍ਰਸਾਰਨ ਸਬੰਧੀ ਨਿੱਜੀ ਚੈਨਲ ਵੱਲ ਕੋਈ ਬਕਾਇਆ ਨਹੀਂ: ਸ਼੍ਰੋਮਣੀ ਕਮੇਟੀ

ਮੁੱਖ ਸਕੱਤਰ ਨੇ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ

  • fb
  • twitter
  • whatsapp
  • whatsapp
featured-img featured-img
ਐੱਸ.ਜੀ.ਪੀ.ਸੀ ਦਫ਼ਤਰ।
Advertisement

SGPC Gurbani Broadcast: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦਾ ਨਿੱਜੀ ਚੈਨਲ ਨਾਲ ਕੀਤਾ ਇਕਰਾਰਨਾਮਾ ਜੁਲਾਈ 2023 ਵਿਚ ਸਮਾਪਤ ਹੋ ਚੁੱਕਾ ਹੈ ਅਤੇ ਹੁਣ ਉਨ੍ਹਾਂ ਵੱਲ ਕੋਈ ਸਾਲਾਨਾ ਲੈਣਦਾਰੀ ਨਹੀਂ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕੀਤਾ।

ਉਨ੍ਹਾਂ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਆਧਾਰਹੀਣ ਦੱਸਦਿਆਂ ਰੱਦ ਕੀਤਾ ਹੈ।

Advertisement

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਬੇਬੁਨਿਆਦ ਦੋਸ਼ ਲਗਾਉਣ ਵਾਲਿਆਂ ਨੂੰ ਆਪਣੇ ਬਿਆਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿਚ ਇਕ ਨਿੱਜੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 2023 ਵਿਚ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਆਰੰਭ ਦਿੱਤਾ ਸੀ। ਇਸ ਨਾਲ ਪਹਿਲਾਂ ਪ੍ਰਸਾਰਨ ਕਰ ਰਹੇ ਚੈਨਲ ਨਾਲ ਇਕਰਾਰਨਾਮਾ ਖ਼ਤਮ ਹੋ ਗਿਆ ਸੀ। ਪਹਿਲਾਂ ਨਿੱਜੀ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਨ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਕਰ ਦਿੱਤੇ ਗਏ। ਜਦੋਂ ਇਹ ਪ੍ਰਸਾਰਨ ਵੈੱਬ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਆਪ ਸ਼ੁਰੂ ਕੀਤਾ ਗਿਆ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਨਿੱਜੀ ਸੈਟੇਲਾਈਟ ਚੈਨਲ ’ਤੇ ਗੁਰਬਾਣੀ ਪ੍ਰਸਾਰਨ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈਟਅੱਪ ਲਗਾਉਣ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ।

ਪੀਟੀਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਉਣ ਦੀ ਪੇਸ਼ਕਸ਼ ਬਾਅਦ ਇਸ ਨੂੰ ਕੇਵਲ ਸੈਟੇਲਾਈਟ ਚੈਨਲ ਦੀਆਂ ਸੇਵਾਵਾਂ ਮਨਜ਼ੂਰ ਕੀਤੀਆਂ ਗਈਆਂ, ਜਦਕਿ ਸਾਰੇ ਹੱਕ-ਹਕੂਕ ਅਤੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਹਨ। 2023 ਤੋਂ ਪਹਿਲਾਂ ਦੇ ਇਕਰਾਰਨਾਮੇ ਅਨੁਸਾਰ ਨਿੱਜੀ ਚੈਨਲ ਵੱਲੋਂ ਸਾਰੀ ਰਾਸ਼ੀ ਜਮ੍ਹਾਂ ਹੈ ਅਤੇ ਕੋਈ ਬਕਾਇਆ ਨਹੀਂ ਬਚਦਾ, ਸਗੋਂ ਹੁਣ ਸੈਟਅੱਪ ਦੇ ਸਾਰੇ ਮਹੀਨਾਵਾਰ ਖਰਚੇ ਉਹ ਚੈਨਲ ਖ਼ਰਚ ਰਿਹਾ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਰਾਜਨੀਤਕ ਮੁਫਾਦਾਂ ਤਹਿਤ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੰਗਤ ਨੂੰ ਵੀ ਅਜਿਹੇ ਬੇਲੋੜੇ ਦੋਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।

Advertisement
×