ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
Advertisement

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਆਖਿਆ।

Advertisement

ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ। ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।

ਉਨ੍ਹਾਂ ਨੇ ਸਿੱਖ ਕੌਮ ਨੂੰ ਗੁਰੂ ਬਖਸ਼ੇ ਸਿਧਾਂਤ ‘ਦਰ ਆਏ ਨੂੰ ਦੇਗ ਅਤੇ ਚੜ੍ਹ ਕੇ ਆਏ ਨੂੰ ਤੇਗ’ ਵਿੱਚ ਪ੍ਰਪੱਕ ਹੋਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿੱਖੀ ਪ੍ਰੰਪਰਾਵਾਂ ਵਿਚ ਪ੍ਰਪੱਕ ਹੋਈਏ ਤਾਂ ਦੁਸ਼ਮਣ ਸਾਡਾ ਨੁਕਸਾਨ ਨਹੀਂ ਕਰ ਸਕਦਾ।

Advertisement
Show comments