DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਆਈ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ SGPC ਵੱਲੋਂ ਨੋਟਿਸ

ਸ਼੍ਰੋਮਣੀ ਕਮੇਟੀ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ: ਧਾਮੀ

  • fb
  • twitter
  • whatsapp
  • whatsapp
Advertisement

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਇੱਕ ਵੀਡੀਓ ਬਣਾ ਕੇ ਇੱਕ ਪਗੜੀਧਾਰੀ ਨਰ ਕੰਕਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਲੰਗਰ ਘਰ ਵਿੱਚ ਦਿਖਾਇਆ ਗਿਆ ਜਿਸ ਦਾ ਸਿੱਖ ਸੰਗਤ ਵੱਲੋਂ ਸਖਤ ਇਤਰਾਜ਼ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ।

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਣਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।

Advertisement

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਸ ਵੀਡੀਓ ਵਿੱਚ ਇੱਕ ਕੰਕਾਲ ਜੁੱਤੇ ਪਾ ਕੇ ਲੰਗਰ ਘਰ ਵਿੱਚ ਦਿਖਾਈ ਦਿੰਦਾ ਹੈ ਅਤੇ ਇੱਕ ਵਾਰ ਪਰਿਕਰਮਾ ਵਿੱਚ ਵੀ ਦਿਖਾਈ ਦਿੰਦਾ ਹੈ। ਵੀਡੀਓ ਵਿੱਚ ਉਹ ਹੋਰ ਵੀ ਕਈ ਥਾਵਾਂ ’ਤੇ ਦਿਖਾਈ ਦਿੰਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਜਿਹੀ ਇੱਕ ਵੀਡੀਓ ਵਿੱਚ ਇੱਕ ਨੌਜਵਾਨ ਜੁੱਤੇ ਪਹਿਨ ਕੇ ਪਰਿਕਰਮਾ ਵਿੱਚ ਦਿਖਾਈ ਦਿੰਦਾ ਹੈ ਅਤੇ ਇੱਕ ਕਾਰ ਵਿੱਚ ਬੈਠ ਕੇ ਬਾਹਰ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਹਰਿਮੰਦਰ ਸਾਹਿਬ ਬਾਰੇ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਤਿਆਰ ਕੀਤੀਆਂ ਗਈਆਂ ਕਈ ਹੋਰ ਇਤਰਾਜ਼ਯੋਗ ਵੀਡੀਓ ਵਾਇਰਲ ਹੋਈਆਂ ਸਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸ਼ੇਅਰ ਨਾ ਕਰਨ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।

Advertisement
×