DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC Nepal Flood Relief: ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਵਫਦ

  • fb
  • twitter
  • whatsapp
  • whatsapp
Advertisement

SGPC Nepal Flood Relief: ਨੇਪਾਲ ਵਿੱਚ ਹੜ੍ਹਾਂ ਕਾਰਨ ਪੈਦਾ ਹੋਏ ਸੰਕਟ ਸਮੇਂ ਲੋਕਾਂ ਦੀ ਮਦਦ ਕਰਨ ਦੇ ਮੰਤਵ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਨੇਪਾਲ ਪੁੱਜ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ। ਨੇਪਾਲ ਵਿਚ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵੱਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਅਮਰਜੀਤ ਸਿੰਘ ਮੌਜੂਦ ਹਨ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ ਤਾਂ ਕਿ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ।

Advertisement
×