DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC Nepal Flood: ਨੇਪਾਲ ਵਿੱਚ ਹੜ੍ਹ ਪੀੜਤਾਂ ਦੀ ਸ਼੍ਰੋਮਣੀ ਕਮੇਟੀ ਕਰੇਗੀ ਮਦਦ: ਧਾਮੀ

ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

  • fb
  • twitter
  • whatsapp
  • whatsapp
Advertisement

SGPC Nepal Flood: ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਿਲ ਹਨ।

Advertisement

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿੱਚ ਪੀੜਤਾਂ ਦੀ ਮਦਦ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ।

ਉਹਨਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

Advertisement
×