DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SGPC News: Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ। ਸ਼੍ਰੋਮਣੀ...

  • fb
  • twitter
  • whatsapp
  • whatsapp
Advertisement

ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

Advertisement

ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪਰੈਲ ਨੂੰ ਵਾਪਸ ਦੇਸ਼ ਪਰਤੇਗਾ।

Advertisement

ਸਕੱਤਰ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ, ਜਿਨ੍ਹਾਂ ਦੇ ਵੀਜ਼ੇ ਲੱਗੇ ਹਨ, ਉਹ ਆਪਣੇ ਪਾਸਪੋਰਟ 9 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਣਗੇ।

ਦੱਸਣਯੋਗ ਹੈ ਕਿ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ 3000 ਤੋਂ ਵੱਧ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਂਦੇ ਹਨ।

Advertisement
×