DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਉਤਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

  ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ...

  • fb
  • twitter
  • whatsapp
  • whatsapp
Advertisement

ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਇਤਰਾਜ਼ ਕਰਨਾ ਦੁਖਦਾਈ ਹੈ। ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ, ਜਿਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Advertisement

Advertisement
×