DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ...

  • fb
  • twitter
  • whatsapp
  • whatsapp
featured-img featured-img
ਐਡਵੋਕੇਟ ਹਰਜਿੰਦਰ ਸਿੰਘ ਧਾਮੀ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।

Advertisement

Advertisement
×