DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BBMB ’ਚ ਪੰਜਾਬ ਦੀ ਭਾਗੇਦਾਰੀ ਖਤਮ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

  ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਇਤਰਾਜ਼ ਕਰਦਿਆਂ ਇਸ ਫੈਸਲੇ ਨੂੰ ਪੰਜਾਬੀਆਂ ਨਾਲ ਇਕ...

  • fb
  • twitter
  • whatsapp
  • whatsapp
Advertisement

ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਇਤਰਾਜ਼ ਕਰਦਿਆਂ ਇਸ ਫੈਸਲੇ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ।

Advertisement

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਾਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰ ਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।

Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀ ਸਥਾਈ ਮੈਂਬਰਸ਼ਿਪ ਪਹਿਲਾਂ ਵਾਂਗ ਬਰਕਰਾਰ ਰੱਖੀ ਜਾਵੇ।

Advertisement
×