ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਹਤ ਸੇਵਾਵਾਂ ਦਾ ਜਾਇਜ਼ਾ ਲਿਆ
ਹੜ੍ਹ ਪੀੜਤਾਂ ਲਈ ਰਸਦ ਤੇ ਹੋਰ ਸਮੱਗਰੀ ਦੇ ਟਰੱਕ ਰਵਾਨਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ।
Advertisement
ਰਾਵੀ ਦਰਿਆ ਨਾਲ ਲੱਗਦੇ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵੱਖ ਵੱਖ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ, ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸੰਸਥਾ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ।

ਉਹ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਪੁੱਜੇ ਹਨ। ਇਨ੍ਹਾਂ ਇਲਾਕਆਂ ਦੇ ਪਿੰਡਾਂ ਵਿੱਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਿਆਂ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

Advertisement

ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ, ਜਿਸ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਖ਼ੁਦ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫ਼ਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ ਅਤੇ ਸਕੱਤਰ ਪ੍ਰਤਾਪ ਸਿੰਘ ਹਾਜ਼ਰ ਸਨ।

 

 

Advertisement
Tags :
latest punjabi newsmajha newsPunjab Flood Relief Operations:Punjab Flood Updatepunjabi tribune updateਸ਼੍ਰੋਮਣੀ ਕਮੇਟੀਹਰਜਿੰਦਰ ਸਿੰਘ ਧਾਮੀ
Show comments