DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SGPC ਨੇ ਭਾਈ ਮਰਦਾਨਾ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਇਕ ਫੈਸਲੇ ਅਨੁਸਾਰ ਭਾਈ ਮਰਦਾਨਾ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਕੀਤੀ ਹੋਈ ਹੈ। ਇਸ ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਇਕ ਫੈਸਲੇ ਅਨੁਸਾਰ ਭਾਈ ਮਰਦਾਨਾ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਕੀਤੀ ਹੋਈ ਹੈ। ਇਸ ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਭਾਈ ਮਰਦਾਨਾ ਦੇ ਵੰਸ਼ਜ਼ ਭਾਈ ਲਾਲ ਤੇ ਸਾਥੀਆਂ ਨੂੰ ਸੌਂਪੀ ਗਈ । ਇਹ ਜੱਥਾ ਬੀਤੇ ਕੱਲ 30 ਜੂਨ ਨੂੰ ਵਾਪਸ ਭਾਰਤ ਪਰਤਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਨੇ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ। ਇਸ ਤਹਿਤ ਸਮੇਂ ਸਮੇਂ ਇਹ ਸਹਾਇਤਾ ਪਾਕਿਸਤਾਨ ਵਸਦੇ ਇਸ ਪਰਿਵਾਰ ਨੂੰ ਦਿੱਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਵਲੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਦਿੱਤੀ ਹੈ।

Advertisement

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਪ੍ਰਕਾਰ ਦੇ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਈ.ਟੀ.ਬੀ.ਪੀ. ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਯਾਤਰੂਆਂ ਲਈ ਇਕ ਦੂਜੇ ਨਾਲ ਸਹਿਯੋਗ ਕਰਦੇ ਰਹਿਣਗੇ।

Advertisement
×