ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਰਜਾਹ: ਫਾਂਸੀ ਦੀ ਸਜ਼ਾ ਮੁਆਫ਼ੀ ਮਗਰੋਂ ਗੁਰਪ੍ਰੀਤ ਦੀ ਘਰ ਵਾਪਸੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਮਾਰਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਕਾਰੋਬਾਰੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਚ ਫਾਂਸੀ ਦੀ ਸਜ਼ਾ ਮੁਆਫ਼ ਕਰਵਾਈ ਗਈ ਹੈ ਜਿਸ ਉਪਰੰਤ ਗੁਰਦਾਸਪੁਰ...
ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਆਪਣੇ ਮਾਂ ਨੂੰ ਮਿਲਦਾ ਹੋਇਆ ਗੁਰਪ੍ਰੀਤ ਸਿੰਘ। -ਫੋਟੋ: ਵਿਸ਼ਾਲ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 22 ਮਾਰਚ

Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਕਾਰੋਬਾਰੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਚ ਫਾਂਸੀ ਦੀ ਸਜ਼ਾ ਮੁਆਫ਼ ਕਰਵਾਈ ਗਈ ਹੈ ਜਿਸ ਉਪਰੰਤ ਗੁਰਦਾਸਪੁਰ ਦਾ ਰਹਿਣ ਵਾਲਾ ਨੌਜਵਾਨ ਗੁਰਪ੍ਰੀਤ ਸਿੰਘ ਅੱਜ ਵਤਨ ਪਰਤ ਆਇਆ ਹੈ ਜਿਸ ਦੀ ਵਾਪਸੀ ’ਤੇ ਪਰਿਵਾਰ ਨੇ ਖੁਸ਼ੀ ਪ੍ਰਗਟਾਈ ਹੈ।

ਸ਼ਾਰਜਾਹ ਦੀ ਜੇਲ੍ਹ ਵਿਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਅੱਜ ਸਵੇਰੇ ਸਥਾਨਕ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਿਆ ਜਿੱਥੇ ਉਸ ਦੀ ਮਾਂ ਬਲਜੀਤ ਕੌਰ ਅਤੇ ਪਤਨੀ ਮੇਘਾ ਆਦਿ ਨੇ ਸਵਾਗਤ ਕੀਤਾ। ਉਹ ਪੰਜ ਸਾਲਾਂ ਦੇ ਅਰਸੇ ਬਾਅਦ ਫਾਂਸੀ ਦੀ ਸਜ਼ਾ ਤੋਂ ਬਚ ਕੇ ਵਤਨ ਪਰਤਿਆ ਹੈ। ਗੁਰਪ੍ਰੀਤ ਦਾ ਪਿਤਾ ਪਰਮਜੀਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਵਿੱਚ ਲਗਪਗ ਦੋ ਸਾਲ ਪਹਿਲਾਂ ਚੱਲ ਵਸਿਆ ਸੀ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਹ ਚਾਰੇ ਨੌਜਵਾਨ 2019 ਵਿਚ ਸ਼ਾਰਜਾਹ ਵਿਚ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ। ਇਨ੍ਹਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸਬੰਧਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਲ ਸਨ। ਉਨ੍ਹਾਂ ਦਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਟਰੱਸਟ ਨਾਲ ਸੰਪਰਕ ਕੀਤਾ ਗਿਆ ਸੀ ਜਿਸ ਤੋਂ ਬਾਅਦ ਡਾ. ਓਬਰਾਏ ਨੇ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ। ਕਤਲ ਹੋਏ ਬਲਾਚੌਰ ਨੇੜਲੇ ਪਿੰਡ ਦੇ ਨੌਜਵਾਨ ਦੇ ਮਾਪਿਆਂ ਨਾਲ ਡਾ. ਐਸਪੀ ਸਿੰਘ ਉਬਰਾਏ ਨੇ ਸੰਪਰਕ ਕੀਤਾ ਤੇ ਬਲੱਡ ਮਨੀ ਲੈਣ ਲਈ ਸਹਿਮਤ ਕੀਤਾ।

Advertisement
Show comments